ਜੈਤੋ, 17 ਮਈ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਬਾਜਾਖਾਨਾ ਰੋਡ ਜੈਤੋ ਦੇ ਸਾਰੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਦੱਸਿਆ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਕੂਲ 'ਚੋਂ ਪਹਿਲੇ ਸਥਾਨ 'ਤੇ ਅਰਸ਼ਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਕੋਮਲਪਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਪੁੱਤਰੀ ਸਮਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਅਤੇ ਪਿ੍ੰਸੀਪਲ ਦਰਸ਼ਨਾਂ ਦੇਵੀ ਨੇ ਵਿਦਿਆਰਥੀਆਂ, ਜਮਾਤ ਦੇ ਇੰਚਾਰਜ ਵੀਰਪਾਲ ਕੌਰ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦਾ ਸਟਾਫ਼ ਰਾਜਵਿੰਦਰ ਕÏਰ, ਅਮਨਦੀਪ ਕੌਰ, ਓਰਮਲਾ ਰਾਣੀ, ਕੁਲਵਿੰਦਰ ਕੌਰ, ਹਰਮਨ ਕੌਰ, ਸ਼ਿੰਦਰ ਕੌਰ, ਜਸ਼ਨਦੀਪ ਕੌਰ, ਵੀਰਪਾਲ ਕੌਰ, ਗੁਰਮੀਤ ਕੌਰ, ਹਰਪਾਲ ਕੌਰ, ਨਵਦੀਪ ਕÏਰ ਅਤੇ ਸਿਮਰਜੀਤ ਕੌਰ ਆਦਿ ਹਾਜ਼ਰ ਸਨ |