27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਅਤੇ ਕਿਰਦਾਰ ਕੈਂਪ

ਅਜੀਤ ਡੈਸਕ 18-05-2026
ਜੈਤੋ, 17 ਮਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜੈਤੋ ਵਲੋਂ ਨੌਜਵਾਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਨ ਲਈ ਕੋਠੇ ਮਾਹਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ 7 ਰੋਜ਼ਾ ਦਸਤਾਰ ਅਤੇ ਕਿਰਦਾਰ ਕੈਂਪ ਲਗਾਇਆ ਗਿਆ | ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਬੱਚੇ ਦਸਤਾਰ ਬੰਨਣ ਦੀ ਸਿਖਲਾਈ ਲੈਣ ਲਈ ਬੜੇ ਉਤਸ਼ਾਹ ਨਾਲ ਆਉਂਦੇ ਸਨ | ਬੱਚਿਆਂ ਨੂੰ ਜਿੱਥੇ ਵੱਖੋ-ਵੱਖਰੇ ਡਿਜ਼ਾਇਨਾਂ ਦੀਆਂ ਪੱਗਾਂ ਬੰਨਣ ਦਾ ਤਰੀਕਾ ਦੱਸਿਆ ਜਾਂਦਾ ਸੀ, ਉੱਥੇ ਖੇਤਰੀ ਸਰਪ੍ਰਸਤ ਪ੍ਰਕਾਸ਼ ਸਿੰਘ ਨੇ ਦਸਤਾਰ ਦੀ ਮਹਾਨਤਾ ਅਤੇ ਦਸਤਾਰ ਦੇ ਨਾਲ-ਨਾਲ ਉੱਚਾ-ਸੁੱਚਾ ਕਿਰਦਾਰ ਰੱਖਣ ਲਈ ਪ੍ਰੇਰਤ ਕੀਤਾ | ਕੈਂਪ ਦੀ ਸਮਾਪਤੀ 'ਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਤਮਗਿਆਂ ਅਤੇ ਉਸਾਰੂ ਸਾਹਿਤ ਨਾਲ ਸਨਮਾਨਿਤ ਵੀ ਕੀਤਾ ਗਿਆ | ਸਮਾਪਤੀ ਸਮਾਗਮ 'ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਗ੍ਰੰਥੀ ਸੁਖਦੇਵ ਸਿੰਘ, ਕਰਨੈਲ ਸਿੰਘ, ਮੰਦਰ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ ਤੋਂ ਇਲਾਵਾ ਸਟੱਡੀ ਸਰਕਲ ਦੇ ਖੇਤਰ ਪ੍ਰਧਾਨ ਤੇਜ ਸਿੰਘ, ਸਕੱਤਰ ਕੁਲਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਜੈਤੋ ਦੇ ਵਾਰਡ ਨੰ: 1 ਤੋਂ 'ਆਪ' ਦੇ ਉਮੀਦਵਾਰ ਪ੍ਰੀਤਮ ਕੌਰ ਨਿਰ-ਵਿਰੋਧ ਕੌਂਸਲਰ ਬਣੇ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।