ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨ ਪੁੱਤਰ ਆਤਮਾ ਰਾਮ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਆਦੀ ਹੈ, ਜੋ ਮਲੋਟ ਰੋਡ ਗੇਟ ਨੰਬਰ 2 ਦੇ ਸਾਹਮਣੇ ਕਾਟਨ ਯਾਰਡ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਇਤਲਾਹ ਠੋਸ ਹੋਣ 'ਤੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 66 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |