27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਮੁਕਤਸਰ ਸਾਹਿਬ ਦਾ ਵਿਕਾਸ ਕਾਂਗਰਸ ਸਰਕਾਰਾਂ ਸਮੇਂ ਹੀ ਹੋਇਆ-ਹਰਚਰਨ ਸਿੰਘ ਬਰਾੜ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵੱਡੇ ਵਿਕਾਸ ਕਾਰਜ ਕਾਂਗਰਸ ਸਰਕਾਰਾਂ ਸਮੇਂ ਹੀ ਹੋਏ ਹਨ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਸ਼ਹਿਰ ਨੂੰ ਕਾਂਗਰਸ ਸਰਕਾਰ ਨੇ ਹੀ ਜ਼ਿਲ੍ਹਾ ਬਣਾਇਆ ਅਤੇ ਸ੍ਰੀ ਅਤੇ ਸਾਹਿਬ ਦਾ ਸਨਮਾਨ ਵੀ ਕਾਂਗਰਸ ਸਰਕਾਰ ਵੇਲੇ ਹੀ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 40 ਮੁਕਤਿਆਂ ਦੀ ਯਾਦਗਾਰ ਮੁਕਤੇ ਮੀਨਾਰ ਵੀ ਕਾਂਗਰਸ ਸਰਕਾਰ ਵੇਲੇ ਸਥਾਪਿਤ ਕੀਤੀ ਗਈ | ਇਸ ਤੋਂ ਇਲਾਵਾ ਸਰਕਾਰੀ ਹਸਪਤਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਸ ਸਟੈਂਡ ਸਟੇਡੀਅਮ, ਸੀਵਰੇਜ ਪਾਉਣ ਤੋਂ ਇਲਾਵਾ ਹੋਰ ਵੱਡੇ ਕਾਰਜ ਕਾਂਗਰਸ ਸਰਕਾਰ ਨੇ ਕੀਤੇ | ਉਨ੍ਹਾਂ ਕਿਹਾ ਕਿ ਕਈ ਵਾਰ ਅਕਾਲੀ ਸਰਕਾਰਾਂ ਆਈਆਂ ਅਤੇ ਇਸ ਜ਼ਿਲ੍ਹੇ ਦੇ ਅਕਾਲੀ ਮੁੱਖ ਮੰਤਰੀ ਹੋਣ ਦੇ ਬਾਵਜੂਦ ਵੀ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਅਣਗੌਲਿਆ ਕੀਤਾ ਗਿਆ | ਪਿਛਲੇ ਚਾਰ ਸਾਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸ਼ਹਿਰ ਦੇ ਵਿਕਾਸ ਲਈ ਵੱਡਾ ਕੰਮ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਸਾਰੇ ਵਾਰਡਾਂ ਤੋਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ | ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਜ਼ੋਰ ਸ਼ੋਰ ਨਾਲ ਪ੍ਰਚਾਰ ਜਾਰੀ ਹੈ ਅਤੇ ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ | ਇਸ ਮੌਕੇ ਐਡਵੋਕੇਟ ਕਰਨਵੀਰ ਇੰਦੌਰਾ, ਅਨਮੋਲ ਸਿੰਘ ਬਰਾੜ, ਸੰਦੀਪ ਵਧਵਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਪਾਰਟੀ ਦੀ ਹੋਵੇਗੀ ਹੂੰਝਾ ਫੇਰ ਜਿੱਤ - ਅਮਰਿੰਦਰ ਸਿੰਘ ਰਾਜਾ ਵੜਿੰਗ ਅਗਲੀ ਖ਼ਬਰ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿੰਕੂ ਰਾਣੀ ਵਲੋਂ ਪ੍ਰਚਾਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।