27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਕੌਂਸਲ ਚੋਣਾਂ ਜ਼ਿਲ੍ਹਾ ਫ਼ਰੀਦਕੋਟ 'ਚ 345 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ

ਅਜੀਤ ਡੈਸਕ 18-05-2026
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਚੋਣਾਂ 2026 ਲਈ ਜ਼ਿਲ੍ਹਾ ਫ਼ਰੀਦਕੋਟ ਦੇ ਤਿੰਨ ਸ਼ਹਿਰਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਕਾਗਜ਼ ਦਾਖਲ ਕਰਨ ਦੇ ਆਖਰੀ ਦਿਨ 345 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ | ਜਿਨ੍ਹਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਤੇ ਆਜ਼ਾਦ ਉਮੀਦਵਾਰ ਸ਼ਾਮਿਲ ਹਨ | ਲੋਕ ਸੰਪਰਕ ਵਿਭਾਗ ਵਲੋਂ ਭੇਜੀ ਗਈ ਜਾਣਕਾਰੀ ਅਨੁਸਾਰ ਫ਼ਰੀਦਕੋਟ ਸ਼ਹਿਰ ਦੇ 25 ਵਾਰਡਾਂ ਲਈ 144 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ | ਕੋਟਕਪੂਰਾ ਦੇ 29 ਵਾਰਡਾਂ ਲਈ 128 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ | ਜਦੋਂ ਕਿ ਜੈਤੋ ਦੇ 17 ਵਾਰਡਾਂ ਲਈ 73 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ | ਜ਼ਿਲ੍ਹੇ ਦੇ 74 ਵਾਰਡਾਂ ਲਈ 26 ਮਈ 2026 ਨੂੰ ਵੋਟਾਂ ਪੈਣਗੀਆਂ ਅਤੇ 29 ਮਈ 2026 ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ |
ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਗੁਰਸੇਵਕ ਸਿੰਘ 'ਆਪ' ਦੇ ਹੋਏ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਪਾਰਟੀ ਦੀ ਹੋਵੇਗੀ ਹੂੰਝਾ ਫੇਰ ਜਿੱਤ - ਅਮਰਿੰਦਰ ਸਿੰਘ ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।