27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਾਮਜ਼ਦਗੀ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ 'ਚ ਜੁਟੀ ਖ਼ੁਸ਼ਬੂ ਸਾਵਨਸੁੱਖਾ ਸਵਨਾ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਇਕ ਸੱਚੇ ਆਗੂ ਦੀ ਪਛਾਣ ਆਪਣੇ ਵਰਕਰਾਂ ਅਤੇ ਪਾਰਟੀ ਨੇਤਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਤੋਂ ਹੁੰਦੀ ਹੈ | ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਨਾਲ ਚਟਾਨ ਵਾਂਗ ਡਟ ਕੇ ਖੜ੍ਹ ਗਏ ਹਨ | ਨਾਮਜ਼ਦਗੀ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਬਿਨਾਂ ਕੋਈ ਸਮਾਂ ਗੁਆਏ, ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ੁਸ਼ਬੂ ਸਾਵਨਸੁੱਖਾ ਸਵਨਾ ਸਵੇਰੇ ਹੀ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਪ੍ਰਚਾਰ ਕਰਨ ਲਈ ਉਨ੍ਹਾਂ ਦੇ ਵਾਰਡਾਂ ਵਿਚ ਪਹੁੰਚ ਗਏ | ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ 'ਆਪ' ਫ਼ਾਜ਼ਿਲਕਾ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਨਾਲ ਮਿਲ ਕੇ ਵਾਰਡ ਨੰਬਰ 17 ਤੋਂ ਪਾਰਟੀ ਉਮੀਦਵਾਰ ਪ੍ਰਭੂ ਖੱਤਰੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਭੂ ਖੱਤਰੀ ਅਤੇ ਉਨ੍ਹਾਂ ਦਾ ਪਰਿਵਾਰ ਪਾਰਟੀ ਨਾਲ ਜੁੜਨ ਅਤੇ ਉਮੀਦਵਾਰ ਬਣਨ ਤੋਂ ਪਹਿਲਾਂ ਵੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਤਪਰ ਰਹਿੰਦਾ ਆਇਆ ਹੈ | ਜੇਕਰ ਵਾਰਡ ਵਾਸੀ ਹੁਣ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ, ਤਾਂ ਉਹ ਵਾਰਡ ਦੇ ਵਿਕਾਸ ਵਿਚ ਹੋਰ ਵੀ ਬਿਹਤਰ ਯੋਗਦਾਨ ਪਾਉਣਗੇ | ਇਸੇ ਤਰ੍ਹਾਂ ਖ਼ੁਸ਼ਬੂ ਸਵਨਾ ਨੇ ਵਾਰਡ ਨੰਬਰ 18 ਵਿਚ 'ਆਪ' ਉਮੀਦਵਾਰ ਸੋਮਾ ਰਾਣੀ ਦੇ ਪੱਖ ਵਿਚ ਪ੍ਰਚਾਰ ਕਰਦਿਆਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਵਿਚ ਫ਼ਾਜ਼ਿਲਕਾ 'ਚ ਕਾਂਗਰਸ ਦਾ ਬੋਰਡ ਰਿਹਾ, ਪਰ ਸੋਮਾ ਰਾਣੀ ਦੇ ਨਿੱਜੀ ਯਤਨਾਂ ਸਦਕਾ ਵਾਰਡ ਦੀਆਂ ਤੰਗ ਅਤੇ ਕੱਚੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਪੂਰਾ ਕੀਤਾ ਗਿਆ | ਉਨ੍ਹਾਂ ਭਰੋਸਾ ਦਿੱਤਾ ਕਿ ਜਿਹੜੀਆਂ ਗਲੀਆਂ ਦੇ ਕੰਮ ਬਾਕੀ ਰਹਿ ਗਏ ਹਨ, ਉਨ੍ਹਾਂ ਨੂੰ ਸੋਮਾ ਰਾਣੀ ਦੇ ਕੌਂਸਲਰ ਬਣਨ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ | ਇਸ ਤੋਂ ਬਾਅਦ ਉਨ੍ਹਾਂ ਵਾਰਡ ਨੰਬਰ 19 ਵਿਚ 'ਆਪ' ਉਮੀਦਵਾਰ ਭਗਵਾਨ ਸਿੰਘ ਦੇ ਹੱਕ 'ਚ ਵੋਟਾਂ ਮੰਗੀਆਂ | ਸਵੇਰ ਦੀ ਮੁਹਿੰਮ ਤਹਿਤ ਖ਼ੁਸ਼ਬੂ ਸਾਵਨਸੁੱਖਾ ਅਖੀਰ ਵਿਚ ਵਾਰਡ ਨੰਬਰ 13 ਵਿਖੇ ਪਹੁੰਚੇ ਅਤੇ ਪਾਰਟੀ ਉਮੀਦਵਾਰ ਭਗਵਾਨ ਦਾਸ ਲਈ ਵੋਟਾਂ ਮੰਗੀਆਂ |
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ 'ਚ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੋਟਕਪੂਰਾ 'ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।