27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਐੱਚ.ਐੱਸ. ਹਾਈ ਸਕੂਲ 'ਚ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਵਿਚ ਇੰਟਰ ਹਾਊਸ ਖੇਡ ਮੁਕਾਬਲੇ ਬੜੇ ਹੀ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਗਏ | ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਵਿਪਨ ਕੁਮਾਰ ਵਲੋਂ ਫੀਤਾ ਕੱਟ ਕੇ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਅਨੁਸ਼ਾਸਨ, ਖੇਡ ਭਾਵਨਾ ਅਤੇ ਸੁਰੱਖਿਆ ਸੰਬੰਧੀ ਜ਼ਰੂਰੀ ਗਾਈਡਲਾਈਨ ਦਿੱਤੀਆਂ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਹਾਊਸਾਂ ਦੀ ਨੁਮਾਇੰਦਗੀ ਕਰਦਿਆਂ ਬਾਸਕਟਬਾਲ ਅਤੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬਾਸਕਟਬਾਲ ਗਰਲਜ਼ ਮੁਕਾਬਲੇ ਵਿਚ ਭਗਤ ਹਾਊਸ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਪਟੇਲ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਵਿਚ ਸੁਭਾਸ਼ ਹਾਊਸ ਪਹਿਲੇ, ਗਾਂਧੀ ਹਾਊਸ ਦੂਜੇ, ਪਟੇਲ ਹਾਊਸ ਤੀਜੇ ਅਤੇ ਭਗਤ ਹਾਊਸ ਚੌਥੇ ਸਥਾਨ 'ਤੇ ਰਹੇ | ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਨਵਦੀਪ ਸਿੰਘ (ਪੰਜਾਬੀ ਮਾਸਟਰ), ਰਣਧੀਰ ਸਿੰਘ ਅਤੇ ਬਲਜੀਤ ਸਿੰਘ ਡੀ.ਪੀ. ਮਾਸਟਰ ਨੇ ਰੈਫਰੀ ਦੀ ਭੂਮਿਕਾ ਬੜੀ ਹੀ ਇਮਾਨਦਾਰੀ ਨਾਲ ਨਿਭਾਈ | ਕੁਮੈਂਟਰੀ ਦੀ ਜ਼ਿੰਮੇਵਾਰੀ ਵਿਪਨ (ਅੰਗਰੇਜ਼ੀ ਅਧਿਆਪਕ) ਨੇ ਬਾਖੂਬੀ ਸੰਭਾਲੀ, ਜਿਨ੍ਹਾਂ ਦਾ ਸਹਿਯੋਗ ਮਿਊਜ਼ਿਕ ਟੀਚਰ ਰਿਧਮ ਵਲੋਂ ਦਿੱਤਾ ਗਿਆ | ਪਿ੍ੰਸੀਪਲ ਵਿਪਨ ਕੁਮਾਰ, ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ ਜੂਨੀਅਰ ਕੋਆਰਡੀਨੇਟਰ ਰਚਨਾ ਵੱਧਵਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਅਨਮੋਲ ਬਰਾੜ ਅਤੇ ਸਮਨ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ਼ਾਇਨਾ, ਆਰਤੀ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ 'ਚ ਹਿੰਦੀ ਕਵਿਤਾ ਪ੍ਰਤੀਯੋਗਿਤਾ ਕਰਵਾਈ ਅਗਲੀ ਖ਼ਬਰ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ 'ਚ ਜੁਟੀ ਖ਼ੁਸ਼ਬੂ ਸਾਵਨਸੁੱਖਾ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।