ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਚ ਅੱਜ ਕਿੰਡਰਗਾਰਟਨ ਵਿਭਾਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਹਿੰਦੀ ਕਵਿਤਾ ਪ੍ਰਤੀਯੋਗਿਤਾ ਕਰਵਾਈ ਗਈ | ਇਸ ਪ੍ਰਤੀਯੋਗਿਤਾ ਵਿਚ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਸੁੰਦਰ ਹਿੰਦੀ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਦੀ ਮਿੱਠੀ ਬੋਲੀ, ਆਤਮ ਵਿਸ਼ਵਾਸ ਅਤੇ ਮੰਚ ਪ੍ਰਦਰਸ਼ਨ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਪਰਮਜੀਤ ਕੌਰ ਬਰਾੜ ਅਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਬੱਚਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ ਵਿਸ਼ਵਾਸ, ਭਾਸ਼ਾ ਗਿਆਨ ਅਤੇ ਮੰਚ ਕੌਸ਼ਲ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਬੱਚਿਆਂ ਨੂੰ ਇਸ ਪ੍ਰਤੀਯੋਗਿਤਾ ਲਈ ਤਿਆਰ ਕੀਤਾ | ਅੰਤ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਬੱਚਿਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ |