27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 18-05-2026
ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜੀ)-ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਸਿੰਘ ਰੁਪਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਹੋਈ | ਮੀਟਿੰਗ ਵਿਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਚਾਰਾਂ ਹੋਈਆਂ | ਮੀਟਿੰਗ ਵਿਚ ਪਹੁੰਚੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਨ੍ਹਾਂ ਉਮੀਦਵਾਰਾ ਨੇ ਚੋਣਾਂ ਲੜਨ ਲਈ ਅੱਜ ਕਾਗਜ਼ ਭਰੇ ਹਨ ਅਤੇ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਸਰਕਾਰ ਸਾਡੇ ਉਮੀਦਵਾਰਾਂ ਦੇ ਭਰੇ ਕਾਗਜ਼ ਕੋਈ ਨਾ ਕੋਈ ਕਮੀ ਕੱਢ ਕੇ ਰੱਦ ਕਰ ਸਕਦੀ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਅਗਰ ਇਸ ਤਰ੍ਹਾਂ ਦੀ ਕੋਈ ਗੜਬੜ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ | ਉਕਤ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਅਕਸ ਵਾਲੇ, ਇਮਾਨਦਾਰ ਅਤੇ ਜਨਤਾ ਦੇ ਕੰਮ ਆਉਣ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋਕਿ ਸਾਡੇ ਸ਼ਹਿਰ ਅਤੇ ਆਪਣੇ ਆਪਣੇ ਵਾਰਡਾਂ ਦਾ ਵਿਕਾਸ ਹੋ ਸਕੇ | ਇਸ ਮੀਟਿੰਗ ਵਿੱਚ ਅਵਤਾਰ ਸਿੰਘ ਫੱਕਰਸਰ, ਧਰਮੀ ਫੌਜੀ, ਕਿਰਪਾਲ ਸਿੰਘ ਬਾਦੀਆਂ, ਰਣਬੀਰ ਸਿੰਘ ਰਾਜਾ ਬਾਦੀਆਂ, ਜਗਦੇਵ ਸਿੰਘ ਗਿੱਦੜਬਾਹਾ, ਗੁਰਸੇਵਕ ਸਿੰਘ ਦੌਲਾ, ਨਿਰਮਲ ਸਿੰਘ ਹੁਸਨਰ, ਸੰਦੀਪ ਸਿੰਘ ਖਾਲਸਾ, ਗੁਰਮੇਲ ਸਿੰਘ ਫੌਜੀ, ਠਾਣਾ ਸਿੰਘ ਹੁਸਨਰ ਅਤੇ ਸੁਖਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਵਿਦਿਆਰਥੀ ਯੁਵਰਾਜ ਸਨਮਾਨਿਤ ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ 'ਚ ਹਿੰਦੀ ਕਵਿਤਾ ਪ੍ਰਤੀਯੋਗਿਤਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।