28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ਵਿਦਿਆਰਥੀਆਂ ਨੇ ਆਪਣੀ ਪਿਛਲੇ ਸਾਲਾਂ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫ਼ੀਸਦੀ ਨਤੀਜੇ ਨਾਲ ਖੂਬ ਮੱਲ੍ਹਾਂ ਮਾਰੀਆਂ ਅਤੇ ਚੰਗੇ ਅੰਕ ਹਾਸਿਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਬੀਰਪਾਲ ਕੌਰ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਮਨਰੀਤ ਕੌਰ ਸਪੁੱਤਰੀ ਰਾਜਪਾਲ ਸਿੰਘ ਨੇ 578/650 (88.9 ਫੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋਤੀ ਕੁਮਾਰੀ ਸਪੁੱਤਰੀ ਵਿਨੋਦ ਕੁਮਾਰ ਨੇ 572/650 (88 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ 'ਚ ਦੂਜਾ ਸਥਾਨ ਅਤੇ ਅਰਮਾਨਪ੍ਰੀਤ ਕੌਰ ਸਪੁੱਤਰੀ ਪਰਵਿੰਦਰ ਸਿੰਘ ਨੇ 567/650 (87 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ 'ਚ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰ ਕੇ ਪ੍ਰੀਖਿਆ ਪਾਸ ਕੀਤੀ | ਸਕੂਲ ਦੇ ਡਾਇਰੈਕਟਰ ਡਾ. ਦਲਜੀਤ ਸਿੰਘ, ਚੇਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫ਼ਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਦੇ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਸਮਰਥਨ ਦੇਣ ਪੁੱਜੇ ਸਮਾਜ ਸੇਵੀ ਅਗਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਵਿਦਿਆਰਥੀ ਯੁਵਰਾਜ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।