28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਈ.ਐਸ. ਪਬਲਿਕ ਸਕੂਲ ਥਾਂਦੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ | ਸਕੂਲ ਦੇ ਪਿ੍ੰਸੀਪਲ ਬੀਰਪਾਲ ਕੌਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ | ਇਸ ਮੌਕੇ ਬਾਰ੍ਹਵੀਂ ਜਮਾਤ 'ਚੋਂ ਪਹਿਲਾ ਸਥਾਨ 'ਤੇ ਗੁਰਵਿੰਦਰ ਕੌਰ ਸਪੁੱਤਰੀ ਸਤਨਾਮ ਸਿੰਘ ਨੇ 89 ਪ੍ਰਤੀਸ਼ਤ, ਦੂਜਾ ਸਥਾਨ ਕਮਲਪ੍ਰੀਤ ਕੌਰ ਸਪੁੱਤਰੀ ਇਕਬਾਲ ਸਿੰਘ ਨੇ 87.2 ਪ੍ਰਤੀਸ਼ਤ ਤੇ ਜਸ਼ਨਪ੍ਰੀਤ ਸਿੰਘ ਬਰਾੜ ਸਪੁੱਤਰ ਯਾਦਵਿੰਦਰ ਸਿੰਘ ਬਰਾੜ ਨੇ 85 ਪ੍ਰਤੀਸ਼ਤ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਵਿਰੁੱਧ ਮੋਦੀ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਸਮਰਥਨ ਦੇਣ ਪੁੱਜੇ ਸਮਾਜ ਸੇਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।