ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿੱਪ ਦਾ ਨੋਟੀਫਿਕੇਸ਼ਨ ਰੱਦ ਕਰਨ ਸਮੇਤ ਪਾਣੀਆਂ ਨਾਲ ਸਬੰਧਿਤ ਹੋਰ ਮੰਗਾਂ ਨੂੰ ਲੈ ਕੇ ਕੱਲ੍ਹ ਰਾਜ ਭਵਨ ਵੱਲ ਮਾਰਚ ਕਰਕੇ ਮੰਗ ਪੱਤਰ ਦਿੱਤਾ ਜਾਣਾ ਸੀ ਪ੍ਰੰਤੂ ਪੰਜਾਬ ਸਰਕਾਰ ਦੀ ਪੁਲਿਸ ਨੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ 'ਤੇ ਜ਼ਬਰਦਸਤ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਤੇ ਵੱਡੀ ਗਿਣਤੀ ਕਿਸਾਨਾਂ ਨੂੰ ਗਿ੍ਫ਼ਤਾਰ ਕੀਤਾ ਦੇ ਖਿਲਾਫ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕੇ ਗਏ | ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਭਾਕਿਯੂ ਮਾਲਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕੌਮੀ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ ਨੇ ਪੰਜਾਬ ਤੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਪ੍ਰੰਤੂ ਪੰਜਾਬ ਵਿਚ ਵੀ ਪਾਣੀ ਦਾ ਗੰਭੀਰ ਸੰਕਟ ਹੈ, ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਚਲਾ ਗਿਆ ਹੈ ਸੋ ਪਾਣੀ ਮੌਜੂਦ ਹੈ ਉਸ ਵਿਚ ਘਾਤਕ ਜ਼ਹਿਰਾਂ ਮਿਲ ਗਈਆ ਬਹੁਤ ਸਾਰੇ ਉਦਯੋਗਿਕ ਕਾਰਾਂ ਫੈਕਟਰੀਆਂ ਵਲੋਂ ਦੂਸ਼ਿਤ ਪਾਣੀ ਦਰਿਆਵਾਂ ਨਹਿਰਾਂ ਵਿਚ ਸੁੱਟਿਆ ਤੇ ਧਰਤੀ ਵਿਚ ਪਾਇਆ ਜਾ ਰਿਹਾ ਹੈ ਸੋ ਪੀਣ ਯੋਗ ਨਹੀਂ ਰਿਹਾ ਪਾਣੀਆਂ ਦੇ ਮੁੱਦੇ 'ਤੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ | ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਗੁਰਮੀਤ ਸਿੰਘ ਬਿੱਟੂ ਮੱਲਣ, ਰਣਜੀਤ ਸਿੰਘ ਖਾਲਸਾ, ਮਿੱਠਾ ਲਾਲ, ਨਾਹਰ ਸਿੰਘ ਦੌਲਾ, ਸਾਧੂ ਸਿੰਘ, ਅਜੈਬ ਸਿੰਘ ਛੱਤੇਆਣਾ, ਮੱਘਰ ਸਿੰਘ ਕੋਟਲੀ, ਭਾਕਿਯੂ ਮਾਲਵਾ ਦੇ ਬਲਾਕ ਪ੍ਰਧਾਨ ਜਗਦੇਵ ਸਿੰਘ, ਵਿੱਤ ਸਕੱਤਰ ਸਾਹਿਬ ਸਿੰਘ, ਕੌਮੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਬੂਟਾ ਸਿੰਘ, ਅੰਗਰੇਜ਼ ਸਿੰਘ ਦੂਹੇਵਾਲਾ, ਬਾਜ਼ ਸਿੰਘ ਅਤੇ ਕਿ੍ਸ਼ਨ ਸਿੰਘ ਵਾਦੀਆ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |