28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਥਾਂਦੇਵਾਲਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਮਾਰਚ ਕਰ ਰਹੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਥਾਂਦੇਵਾਲਾ ਵਿਖੇ ਅੱਜ ਸੈਂਟਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਤੇ ਜਬਰ ਕਰਨ ਦੀ ਸਖ਼ਤ ਨਿਖੇਧੀ ਕੀਤੀ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਥਾਂਦੇਵਾਲਾ, ਬਲਾਕ ਪ੍ਰਧਾਨ ਗਗਨਦੀਪ ਸਿੰਘ, ਗੁਰਨੇਕ ਸਿੰਘ, ਸਤਪਾਲ ਸਿੰਘ, ਬਲਕਰਨ ਸਿੰਘ, ਲੱਖਾ ਸਿੰਘ, ਗੁਰਸ਼ਮਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਰੇਸ਼ਮ ਸਿੰਘ, ਆਦਿ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ-ਗੁਰਮੀਤ ਖੁਡੀਆਂ ਅਗਲੀ ਖ਼ਬਰ ਆਪ ਦੇ 2 ਬਲਾਕ ਪ੍ਰਧਾਨਾਂ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।