ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ | ਸਕੂਲ ਦੇ ਪਿ੍ੰਸੀਪਲ ਬੀਰਪਾਲ ਕੌਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ | ਇਸ ਮੌਕੇ ਬਾਰ੍ਹਵੀਂ ਜਮਾਤ 'ਚੋਂ ਪਹਿਲਾ ਸਥਾਨ 'ਤੇ ਗੁਰਵਿੰਦਰ ਕੌਰ ਸਪੁੱਤਰੀ ਸਤਨਾਮ ਸਿੰਘ ਨੇ 89 ਪ੍ਰਤੀਸ਼ਤ, ਦੂਜਾ ਸਥਾਨ ਕਮਲਪ੍ਰੀਤ ਕੌਰ ਸਪੁੱਤਰੀ ਇਕਬਾਲ ਸਿੰਘ ਨੇ 87.2 ਪ੍ਰਤੀਸ਼ਤ ਤੇ ਜਸ਼ਨਪ੍ਰੀਤ ਸਿੰਘ ਬਰਾੜ ਸਪੁੱਤਰ ਯਾਦਵਿੰਦਰ ਸਿੰਘ ਬਰਾੜ ਨੇ 85 ਪ੍ਰਤੀਸ਼ਤ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ |