ਗਿੱਦੜਬਾਹਾ, 18 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ ਤੇ ਨਾਜਾਇਜ਼ ਸ਼ਰਾਬ ਨਾਲ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਐੱਸ.ਆਈ. ਜਰਨੈਲ ਸਿੰਘ ਸਾਥੀ ਪੁਲਿਸ ਕਰਮਚਾਰੀਆਂ ਨਾਲ ਜਦੋਂ ਗਸ਼ਤ ਦੌਰਾਨ ਬੱਸ ਸਟੈਂਡ ਪਿੰਡ ਮੱਲਣ ਪੁੱਜੇ, ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੱਲਣ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ | ਉਕਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਜਸਵਿੰਦਰ ਸਿੰਘ ਪਾਸੋਂ 150 ਲੀਟਰ ਲਾਹਣ ਅਤੇ ਸਵਾ 56 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |