17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਫ਼ਾਈ ਸੇਵਕਾਂ ਦੀ ਹੜਤਾਲ 13ਵੇਂ ਦਿਨ ਵੀ ਜਾਰੀ <br/>

ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਮਿਊਾਸਪਲ ਸਫ਼ਾਈ ਸੇਵਕਾਂ ਵਲੋਂ ਹੜਤਾਲ 'ਤੇ ਬੈਠੇ 13 ਦਿਨ ਹੋ ਗਏ ਹਨ ਪ੍ਰੰਤੂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਾ ਹੋਣ 'ਤੇ ਜਿੱਥੇ ਸਫ਼ਾਈ ਸੇਵਕ ਆਪਣੀਆਂ ਮੰਗਾਂ 'ਤੇ ਡਟੇ ਹੋਏ ਹਨ ਅਤੇ ਹੜਤਾਲ 'ਤੇ ਬੈਠੇ ਹਨ ਉੱਥੇ ਸ਼ਹਿਰ ਵਿਚ ਬੇਤਹਾਸ਼ਾ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਹੁਣ ਸੱਤਾਧਾਰੀ ਪਾਰਟੀ ਦੇ ਨੁਮਾਇੰਦਿਆਂ ਦੇ ਲੱਗੇ ਫ਼ਲੈਕਸਾਂ ਅੱਗੇ ਕੂੜਾ ਕਰਕਟ ਸੁੱਟਣਾ ਸ਼ੁਰੂ ਕਰ ਦਿੱਤਾ ਹੈ | ਸ਼ਹਿਰ ਤਾਂ ਕੂੜੇ ਕਰਕਟ ਨਾਲ ਭਰੇ ਹੀ ਹਨ, ਜਿਸ ਤੋਂ ਆਮ ਲੋਕਾਂ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਘਰਾਂ ਅੱਗੇ ਕੂੜੇ ਦੇ ਢੇਰ ਲੱਗੇ ਹਨ ਉਹ ਜ਼ਿਆਦਾ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਕੂੜਾ ਨਾ ਸੁੱਟਣ ਦੇ ਬੋਰਡ ਲਗਾਉਣ 'ਤੇ ਵੀ ਲੋਕ ਮਜਬੂਰ ਹੋ ਕੇ ਉਨ੍ਹਾਂ ਥਾਵਾਂ 'ਤੇ ਕੂੜਾ ਸੁੱਟ ਰਹੇ ਹਨ ਕਿਊਾਕਿ ਲੋਕਾਂ ਨੂੰ ਕੂੜਾ ਸੁੱਟਣ ਲਈ ਜਗ੍ਹਾ ਲੱਭਣਾ ਔਖਾ ਹੋਇਆ ਪਿਆ ਹੈ | ਉਧਰ ਧਰਨੇ 'ਤੇ ਬੈਠੇ ਸਫਾਈ ਸੇਵਕਾਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਮਿਊਾਸਪਲ ਕਮੇਟੀ ਦੇ ਚੋਣ ਲੜਨ ਵਾਲੇ ਸੱਤਾਧਾਰੀ ਨੁਮਾਇੰਦਿਆਂ ਦਾ ਵਿਰੋਧ ਕੀਤਾ ਜਾਵੇਗਾ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸੰਤ ਰਾਮ ਪ੍ਰਧਾਨ, ਅਸ਼ੋਕ ਸਾਰਵਾਨ ਸੂਬਾ ਪ੍ਰਧਾਨ ਤੇ ਰਮੇਸ਼ ਕੁਮਾਰ ਨਿਨੂੰ ਖਜ਼ਾਨਚੀ ਨੇ ਕਿਹਾ ਕਿ ਇਕ ਮੀਟਿੰਗ ਤੋਂ ਬਾਅਦ ਕਿ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਸੰਬੰਧੀ ਇਕ ਚਿੱਠੀ ਜਾਰੀ ਕੀਤੀ ਗਈ ਜਿਸ 'ਤੇ ਪੰਜਾਬ ਸਰਕਾਰ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਹੋਣ ਬਾਰੇ ਦੱਸਿਆ ਕੀ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਾਡੀਆ ਮੰਗਾਂ ਨੂੰ ਮੰਨ ਕੇ ਕੋਈ ਲਿਖਤੀ ਆਰਡਰ ਕਰਦੀ ਹੈ ਤਾਂ ਠੀਕ, ਨਹੀਂ ਤਾਂ ਯੂਨੀਅਨ ਦੇ ਫ਼ੈਸਲੇ ਅਨੁਸਾਰ ਇਹ ਹੜਤਾਲ ਅਣਮਿੱਥੇ ਸਮੇਂ ਤੱਕ ਜਾਰੀ ਰਹੇਗੀ | ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਹੜਤਾਲ ਨੂੰ ਸਫ਼ਲ ਕਰਨ ਲਈ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਧਰਨੇ ਵਿਚ ਸ਼ਾਮਿਲ ਹੋ ਕੇ ਸਮਰਥਨ ਦਿੱਤਾ ਗਿਆ | ਧਰਨੇ ਨੂੰ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ, ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਨਿਸ਼ਾਨ ਸਿੰਘ, ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸੇਖਰ, ਰਾਜ ਕੁਮਾਰ ਟਾਂਕ, ਸਤਪਾਲ ਮਿੱਤਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁਲਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਡਾ. ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਕਿੰਗਰਾ, ਐਸ ਕੇ ਐਮ, ਸੁਖਜਿੰਦਰ ਸਿੰਘ ਤੂੰਬੜਭੰਨ ਕੁਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਜੰਡ ਵਾਲਾ, ਅਮਰਜੀਤ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ ਪੈਨਸ਼ਨਰ ਯੂਨੀਅਨ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ : ਜ਼ਿਲ੍ਹਾ ਸੈਸ਼ਨ ਜੱਜ ਅਗਲੀ ਖ਼ਬਰ ਪਿੰਡ ਮਧੀਰ ਵਿਖੇ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੁੱਕ ਪਲਾਂਟ ਦੇ ਵਿਰੋਧ 'ਚ ਪੱਕਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।