17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ : ਜ਼ਿਲ੍ਹਾ ਸੈਸ਼ਨ ਜੱਜ

ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ | ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਸੰਜੀਵ ਜੋਸ਼ੀ ਦੀ ਰਹਿਨੁਮਾਈ ਹੇਠ ਗੁਰਪ੍ਰੀਤ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਮਾਨਯੋਗ ਸੈਸ਼ਨਜ਼ ਜੱਜ ਫ਼ਰੀਦਕੋਟ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਵਿਖੇ ਲੰਬਿਤ ਪਏ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ | ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ | ਅਜਿਹੇ ਮਾਮਲਿਆਂ ਵਿਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ, ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਿਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ਹਨ | ਇਹ ਪ੍ਰੀ-ਲੋਕ ਅਦਾਲਤਾਂ ਫ਼ਰੀਦਕੋਟ ਅਤੇ ਸਬ ਡਵੀਜਨ ਪੱਧਰ ਨਾਲ ਸਬੰਧਿਤ ਜਿਨ੍ਹਾਂ ਕੇਸਾਂ ਦੀ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਮੁੱਖ ਦਫ਼ਤਰ ਐਸ.ਏ.ਐਸ. ਨਗਰ ਦਫ਼ਤਰ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਨੂੰ ਕੇਸਾਂ ਦੀ ਲਿਸਟ ਪ੍ਰਾਪਤ ਹੋਈ ਹੈ | ਉਨ੍ਹਾਂ ਕੇਸਾਂ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦਫ਼ਤਰ ਵਲੋਂ ਦੋਵਾਂ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰੀ-ਲੋਕ ਅਦਾਲਤਾਂ ਮਾਨਯੋਗ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸ਼ੈਸਨ ਜੱਜ ਫ਼ਰੀਦਕੋਟ ਦੀ ਅਗਵਾਈ ਵਿਚ ਲਗਾਈਆਂ ਜਾਣਗੀਆਂ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵਲੋਂ ਮਿਤੀ 31 ਮਈ 2026 ਤੱਕ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੀ-ਲੋਕ ਅਦਾਲਤਾਂ ਰਾਹੀਂ ਦੋਵੇਂ ਧਿਰਾਂ ਦੀ ਸਹਿਮਤੀ ਪ੍ਰਗਟਾਉਣ ਉਪਰੰਤ ਰਿਪੋਰਟ ਮਾਨਯੋਗ ਮੁੱਖ ਦਫ਼ਤਰ ਐਸ. ਏ.ਐਸ ਨਗਰ ਜੀਆਂ ਨੂੰ ਭੇਜੀ ਜਾਵੇਗੀ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਿੱਖੇ ਮਿਤੀ 21, 22 ਤੇ 23 ਅਗਸਤ 2026 ਨੂੰ ਇਕ ਵਿਸ਼ੇਸ ਲੋਕ ਅਦਾਲਤ ਵਿਚ ਅੰਤਿਮ ਨਿਪਟਾਰਾ ਕੀਤਾ ਜਾ ਸਕੇ |
ਪਿਛਲੀ ਖ਼ਬਰ 16 ਗਰਾਮ ਹੈਰੋਇਨ ਸਮੇਤ ਇਕ ਪੁਰਸ਼ ਅਤੇ ਇਸਤਰੀ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 13ਵੇਂ ਦਿਨ ਵੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।