16 ਗਰਾਮ ਹੈਰੋਇਨ ਸਮੇਤ ਇਕ ਪੁਰਸ਼ ਅਤੇ ਇਸਤਰੀ ਪੁਲਿਸ ਵਲੋਂ ਗਿ੍ਫ਼ਤਾਰ
ਅਜੀਤ ਡੈਸਕ
19-05-2026
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਹੌਲਦਾਰ ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਫੋਕਲ ਪੁਆਇੰਟ ਕੋਟਕਪੂਰਾ ਤੋਂ ਅੱਗੇ ਕੱਚੀ ਪਹੀ 'ਤੇ ਮੌਜੂਦ ਸਨ ਤਾਂ ਸਾਹਮਣੇ ਤੋਂ ਕੱਚੀ ਪਹੀ ਉਪਰ ਇਕ ਮੋਨਾ ਨੌਜਵਾਨ ਅਤੇ ਇਕ ਔਰਤ ਖੜੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਇੱਕਦਮ ਘਬਰਾ ਕੇ ਮੋਨਾ ਨੌਜਵਾਨ ਅਤੇ ਔਰਤ ਨੇ ਆਪਣੇ ਹੱਥਾਂ ਵਿਚ ਫ਼ੜੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਹੇਠਾਂ ਸੁੱਟ ਦਿੱਤਾ ਅਤੇ ਆਪ ਤੇਜ਼ ਕਦਮੀਂ ਖਿਸਕਣ ਲੱਗੇ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਉਨ੍ਹਾਂ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਚੈਕ ਕੀਤਾ ਤਾਂ ਉਸ ਵਿਚੋ ਹੈਰੋਇਨ ਵਰਗਾ ਪਦਾਰਥ ਬਰਾਮਦ ਹੋਇਆ | ਵਜਨ ਕਰਨ 'ਤੇ ਇਹ 16 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ੀ ਮਿਲੀ | ਇਸ ਸਬੰਧ 'ਚ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਪੱਕਾ ਅਤੇ ਫ਼ਰੀਦਕੋਟ ਵਾਸੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |