ਮਲੋਟ, 18 ਮਈ (ਪਾਟਿਲ)-ਜਨਗਣਨਾ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਅਧਿਆਪਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਅਧਿਆਪਕ ਆਗੂਆਂ ਮਨੋਹਰ ਲਾਲ ਸ਼ਰਮਾ, ਮਨਜੀਤ ਸਿੰਘ ਬਰਾੜ, ਬਲਦੇਵ ਸਿੰਘ ਸਾਹੀਵਾਲ, ਪਰਮਜੀਤ ਸਿੰਘ, ਵਿਕਰਮਜੀਤ ਸਿੰਘ ਸੰਧੂ, ਅਮਨਦੀਪ ਸਿੰਘ ਗਿੱਲ, ਗੁਰਮੀਤ ਸਿੰਘ ਹੁੰਦਲ, ਅਮਰੀਕ ਸਿੰਘ ਕਾਲੜਾ, ਲਵਪ੍ਰੀਤ ਸਿੰਘ ਫਤੂਹੀਖੇੜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਧਿਆਪਕਾਂ ਨੂੰ ਅਲਾਟ ਕੀਤੇ ਗਏ ਬਲਾਕ ਉਨ੍ਹਾਂ ਦੇ ਸਕੂਲਾਂ ਤੋਂ ਕਾਫ਼ੀ ਦੂਰੀ 'ਤੇ ਹਨ, ਜਿਸ ਕਰਕੇ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਬਾਅਦ ਉੱਥੇ ਪਹੁੰਚਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੂਜਾ ਗਰਮੀ ਬਹੁਤ ਜ਼ਿਆਦਾ ਹੋਣ ਕਰਕੇ ਸਮੇਂ ਦੇ ਅੰਦਰ-ਅੰਦਰ ਉਕਤ ਕੰਮ ਨੂੰ ਪੂਰਾ ਕਰਨ ਵਿਚ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਛੋਟ ਦਿੱਤੀ ਗਈ ਹੈ | ਉਨ੍ਹਾਂ ਨੂੰ ਸਕੂਲਾਂ ਤੋਂ ਫਾਰਗ ਕਰਕੇ ਜਨਗਣਨਾ ਦਾ ਰਾਸ਼ਟਰੀ ਪੱਧਰ ਦਾ ਕੰਮ ਕਰਨ ਲਈ ਸਕੂਲ ਸਮੇਂ ਤੋਂ ਛੋਟ ਦੇ ਦਿੱਤੀ ਗਈ ਹੈ | ਅਧਿਆਪਕ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਅਧਿਆਪਕਾਂ ਪ੍ਰਤੀ ਆਪਣਾ ਵਤੀਰਾ ਠੰਡਾ ਰੱਖਦਿਆਂ ਗਰਮੀ ਤੋਂ ਬਚਾਉਣ ਲਈ ਪਹਿਲਕਦਮੀ ਕਰਦਿਆਂ ਸਕੂਲ ਸਮੇਂ ਤੋਂ ਛੋਟ ਦੇਣ ਦੀ ਆਦੇਸ਼ ਜਾਰੀ ਕਰੇ ਤਾਂ ਜੋ ਜ਼ਿਲ੍ਹੇ ਦੇ ਸਮੁੱਚੇ ਅਧਿਆਪਕ ਇਸ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਨੇਪਰੇ ਚੜ੍ਹਾ ਸਕਣ | ਇਸ ਮੌਕੇ ਮਨਜਿੰਦਰ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਮੀਨੂ ਰਾਣੀ, ਅਸ਼ੋਕ ਕੁਮਾਰ, ਹੈਪੀ, ਰਮੇਸ਼ ਕੁਮਾਰ ਵਰਮਾ, ਦਵਿੰਦਰ ਸਿੰਘ, ਦਲੀਪ ਕੁਮਾਰ, ਵਰਿੰਦਰ ਸਿੰਘ, ਗੁਰਮੀਤ ਸਿੰਘ ਹੁੰਦਲ, ਲਵਪ੍ਰੀਤ ਸਿੰਘ, ਰਜੀਵ ਕੁਮਾਰ, ਪ੍ਰਗਟ ਸਿੰਘ, ਡਾਕਟਰ ਅਮਨਦੀਪ ਸਿੰਘ, ਜੈਮਲ ਸਿੰਘ, ਅਜੇ ਗੋਇਲ, ਸੁਖਜੀਤ ਸਿੰਘ, ਨਰੇਸ਼ ਕੁਮਾਰ, ਹਰਦੀਪ ਸਿੰਘ, ਸੁਧੀਰ ਕੁਮਾਰ, ਲਛਮਨ ਦਾਸ, ਹਰਜਿੰਦਰ ਸਿੰਘ, ਹਰਬਖਸ਼ ਬਹਾਦਰ ਸਿੰਘ, ਹਰਜੀਤ ਸਿੰਘ ਬਰਾੜ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |