17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਲੋਟ ਤੋਂ ਸ੍ਰੀ ਦਰਬਾਰ ਸਾਹਿਬ ਤੇ ਪਿੰਗਲਵਾੜਾ ਅੰਮਿ੍ਤਸਰ ਲਈ ਕਣਕ ਦਾ ਟਰੱਕ ਰਵਾਨਾ

ਅਜੀਤ ਡੈਸਕ 19-05-2026
ਮਲੋਟ, 18 ਮਈ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਸੰਗਤ ਸਾਹਿਬ) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਲਾਘਾਯੋਗ ਕਾਰਜ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮਿ੍ਤਸਰ) ਅਤੇ ਪਿੰਗਲਵਾੜਾ ਲਈ ਕਣਕ ਦਾ ਟਰੱਕ ਰਵਾਨਾ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ 257 ਗੱਟੇ ਕਣਕ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਸਾਹਿਬ ਲਈ 54 ਗੱਟੇ ਕਣਕ ਭੇਜੀ ਗਈ ਹੈ | ਇਹ ਸੇਵਾ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਦੇ ਆਪਸੀ ਸਹਿਯੋਗ ਨਾਲ ਸੰਪੰਨ ਹੋਈ ਹੈ | ਕਣਕ ਦੇ ਟਰੱਕ ਨੂੰ ਰਵਾਨਾ ਕਰਨ ਦੇ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਮੈਂਬਰ ਅਤੇ ਸੇਵਾਦਾਰ ਪ੍ਰਧਾਨ ਹਰਜੀਤ ਸਿੰਘ, ਗੁਰਬਚਨ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਦਲਜੀਤ ਸਿੰਘ, ਚੜਤ ਸਿੰਘ ਹੈੱਡ ਗ੍ਰੰਥੀ, ਸੰਦੀਪ ਸਿੰਘ, ਸੁੱਖਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਗੁਰਬਿੰਦਰ ਕੌਰ ਬਰਾੜ ਆਕਾਸ਼ਵਾਣੀ ਜਲੰਧਰ 'ਤੇ ਕੱਲ੍ਹ ਅਗਲੀ ਖ਼ਬਰ ਜਨਗਣਨਾ 'ਚ ਲੱਗੇ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਛੋਟ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।