ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਵਿਦਿਆਰਥਣਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਅੱਜ ਸਵੇਰ ਦੀ ਸਭਾ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਬੋਰਡ ਪ੍ਰੀਖਿਆਵਾਂ ਵਿਚ ਵਧੀਆ ਨਤੀਜੇ ਪ੍ਰਾਪਤ ਕਰਨ ਵਾਲੀਆਂ 17 ਵਿਦਿਆਰਥਣਾਂ ਨੂੰ ਸਵੇਰ ਦੀ ਸਭਾ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਸਨਮਾਨਿਤ ਕੀਤਾ | ਇਸ ਮÏਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਸਿਕੰਦਰ ਸਿੰਘ ਵੀ ਮÏਜੂਦ ਰਹੇ ਤੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮÏਕੇ ਕ੍ਰਮਵਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪਹਿਲੀਆਂ ਪੁਜ਼ੀਸ਼ਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਅੱਠਵੀਂ ਜਮਾਤ ਵਿਚੋਂ ਰਵਜੋਤ ਕÏਰ ਨੇ ਪਹਿਲਾ, ਜੈਸਿਕਾ ਤੁਰਕੀਆਂ ਨੇ ਦੂਜਾ ਅਤੇ ਖੁਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਵਿਚੋਂ ਨਵਜੋਤ ਕÏਰ ਨੇ 91.2 ਅੰਕ ਲੈ ਕੇ ਪਹਿਲਾ, ਬਬੀਤਾ ਨੇ 91 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਪੂਜਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਬਾਰ੍ਹਵੀਂ ਸ਼੍ਰੇਣੀ ਦੇ ਇਨਾਮ ਸਟਰੀਮ ਅਨੁਸਾਰ ਤਕਸੀਮ ਕੀਤੇ ਗਏ | ਸਾਇੰਸ ਗਰੁੱਪ ਵਿਚੋਂ ਖੁਸ਼ਪ੍ਰੀਤ ਕÏਰ ਨੇ 94.2 ਅੰਕ ਲੈ ਕੇ ਪਹਿਲਾ, ਨਵਦੀਪ ਕÏਰ ਨੇ 94 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਦੀਆ ਸ਼ਰਮਾ ਨੇ 90 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿਚੋਂ ਹੀ ਨਵਪ੍ਰੀਤ ਕÏਰ ਅਤੇ ਵੇਦਿਕਾ ਨੇ ਵੀ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ | ਕਾਮਰਸ ਗਰੁੱਪ ਵਿਚੋਂ ਨਿਸ਼ਠਾ ਨੇ 94.4 ਅੰਕ ਲੈ ਕੇ ਪਹਿਲਾ, ਕਵਿਤਾ ਨੇ 94.4 ਅੰਕ ਲੈ ਕੇ ਦੂਜਾ, ਖੁਸ਼ਪ੍ਰੀਤ ਕÏਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਹਿਊਮੈਨਟੀਜ ਗਰੁੱਪ ਵਿਚੋਂ ਡਿੰਪਲ ਨੇ 84.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਚੇਤਨਾ ਨੇ 84 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਅੰਜਲੀ ਨੇ 82 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮÏਕੇ ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਇਹ ਸਫਲਤਾ ਲਈ ਵਿਦਿਆਰਥੀਆਂ ਦੀ ਸਖਤ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਕੇ ਸਮਾਜ ਦੇ ਚੰਗੇ ਨਾਗਰਿਕ ਬਣਾਉਣਾ ਹੀ ਸਾਡਾ ਉਦੇਸ਼ ਹੈ | ਸਕੂਲ ਦੇ ਸਾਬਕਾ ਪਿ੍ੰਸੀਪਲ ਸਿਕੰਦਰ ਸਿੰਘ ਨੇ ਵੀ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਭਵਿੱਖ ਦੀਆਂ ਚੰਗੀਆਂ ਯੋਜਨਾਵਾਂ ਤੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਸਵੇਰ ਦੀ ਸਭਾ ਵਿਚ ਸਨਮਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਨਾਂ ਅਤੇ ਮਾਪਿਆਂ ਦੇ ਚਿਹਰਿਆਂ ਦੀ ਰÏਣਕ ਦੇਖਿਆ ਹੀ ਬਣਦੀ ਸੀ | ਇਸ ਮੌਕੇ ਸਕੂਲ ਇੰਚਾਰਜ ਮਿਲਨਦੀਪ ਦੁਆਰਾ ਵਿਦਿਆਰਥੀਆਂ ਲਈ ਇਨਾਮ ਵੰਡ ਪ੍ਰੋਗਰਾਮ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ |