ਜੈਤੋ, 18 ਮਈ (ਗੁਰਮੀਤਪਾਲ ਰੋੜੀਕਪੂਰਾ/ਗੁਰਚਰਨ ਗਾਬੜੀਆ) - ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ ਕੁੱਲ 73 ਉਮੀਦਵਾਰ ਮੈਦਾਨ ਵਿਚ ਆਏ ਸਨ, ਜਿਨ੍ਹਾਂ ਵਿਚੋਂ ਜਾਂਚ ਦੌਰਾਨ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋਏ ਹਨ | ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ ਗਈਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੈਤੋ 'ਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵਲੋਂ ਕੁੱਲ 73 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਵਿਕਰਮਜੀਤ ਬਾਂਸਲ ਕੋਲ ਜਮ੍ਹਾਂ ਕਰਵਾਏ ਗਏ | ਅੱਜ 73 ਵਿਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਈਆਂ ਹਨ | ਨਾਮਜ਼ਦਗੀਆਂ ਵਿਚ ਕਾਂਗਰਸ ਪਾਰਟੀ ਦੇ 6, ਸ਼੍ਰੋਮਣੀ ਅਕਾਲੀ ਦਲ (ਬ) ਦੇ 4, ਆਮ ਆਦਮੀ ਪਾਰਟੀ ਦੇ 3, ਭਾਰਤੀ ਜਨਤਾ ਪਾਰਟੀ ਦੇ 2 ਅਤੇ ਇਕ ਆਜ਼ਾਦ ਉਮੀਦਵਾਰ ਦਾ ਨਾਮ ਸ਼ਾਮਲ ਹੈ | ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਹੁਣ ਬਾਕੀ ਰਹਿੰਦੇ ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾਉਣਗੇ | ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਚੋਣ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ ਉਮੀਦਵਾਰਾਂ ਵਲੋਂ ਨਾਮ ਵਾਪਸ ਲੈਣ ਦੀ ਕਾਰਵਾਈ ਤੋਂ ਬਾਅਦ ਅੰਤਿਮ ਤਸਵੀਰ ਸਾਫ਼ ਹੋਵੇਗੀ |