17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

'ਆਪ' ਉਮੀਦਵਾਰ ਮਨਤਾਜ ਸਿੰਘ ਰੈਸਟੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 19-05-2026
ਗਿੱਦੜਬਾਹਾ, 18 ਮਈ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਦੇ ਵਾਰਡ ਨੰਬਰ 2 ਤੋਂ 'ਆਪ' ਦੇ ਉਮੀਦਵਾਰ ਮਨਤਾਜ ਸਿੰਘ ਰੈਸਟੀ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ਹਨ | ਮਨਤਾਜ ਸਿੰਘ ਰੈਸਟੀ ਪਹਿਲੀ ਵਾਰ ਨਗਰ ਕੌਂਸਲ ਦੀ ਚੋਣ ਲੜ ਰਹੇ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਗੁਰਿੰਦਰ ਸਿੰਘ ਰੰਧਾਵਾ ਸਥਾਨਕ ਕਾਲਜ ਵਿਚ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਹਿੱਸਾ ਲੈਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਦੇ ਹਰ ਦੁੱਖ-ਸੁੱਖ ਵਿਚ ਉਨ੍ਹਾਂ ਦਾ ਪਰਿਵਾਰ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਰਿਹਾ ਹੈ | ਉਸ ਨੇ ਆਪਣੇ ਸਹਿਯੋਗੀਆਂ ਦੀ ਰਾਇ ਅਨੁਸਾਰ ਮਨ ਬਣਾਇਆ ਸੀ ਕਿ ਕਿਸੇ ਅਜਿਹੀ ਸੰਸਥਾ ਨਾਲ ਜੁੜ ਕੇ ਲੋਕ ਸੇਵਾ ਵਿਚ ਹਿੱਸਾ ਲਿਆ ਜਾਵੇ | ਇਸ ਲਈ ਪਾਰਟੀ ਵਲੋਂ ਉਸ 'ਤੇ ਭਰੋਸਾ ਕਰਦਿਆਂ ਟਿਕਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਮੁਹੱਲੇ ਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਬਿਨਾਂ ਕਿਸੇ ਭੇਦਭਾਵ ਵੱਧ ਤੋਂ ਵੱਧ ਯੋਗਦਾਨ ਪਾਉਣਗੇ |
ਪਿਛਲੀ ਖ਼ਬਰ ਦੀਪਕ ਬਾਘਲਾ ਨੇ ਅਕਾਲੀ ਦਲ (ਬਾਦਲ) 'ਚ ਕੀਤੀ ਘਰ ਵਾਪਸੀ ਅਗਲੀ ਖ਼ਬਰ ਅੰਮਿ੍ਤਾ ਵੜਿੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।