17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦੀਪਕ ਬਾਘਲਾ ਨੇ ਅਕਾਲੀ ਦਲ (ਬਾਦਲ) 'ਚ ਕੀਤੀ ਘਰ ਵਾਪਸੀ

ਅਜੀਤ ਡੈਸਕ 19-05-2026
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਸਰਗਰਮ ਹਨ | ਇਕ-ਦੂਜੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ | ਨੌਜਵਾਨ ਆਗੂ ਦੀਪਕ ਬਾਘਲਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਦੀਪਕ ਬਾਘਲਾ ਇਕ ਮਿਹਨਤੀ ਆਗੂ ਹਨ | ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਚਲੇ ਗਏ ਸਨ ਅਤੇ ਹੁਣ ਉਨ੍ਹਾਂ ਅਕਾਲੀ ਦਲ ਵਿਚ ਘਰ ਵਾਪਸੀ ਲਈ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਨੌਜਵਾਨ ਆਗੂ ਦੇ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਅਰਸ਼ ਬੱਤਰਾ, ਸੁਰਿੰਦਰ ਸਿੰਘ, ਸਰਪੰਚ ਜੱਗਾ ਸੰਗਰਾਣਾ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੰਧਵਾਂ ਵਲੋਂ ਵਾਰਡ ਨੰਬਰ 3 ਤੋਂ ਉਮੀਦਵਾਰ ਅਨੀਤਾ ਅਰੋੜਾ ਦੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ 'ਆਪ' ਉਮੀਦਵਾਰ ਮਨਤਾਜ ਸਿੰਘ ਰੈਸਟੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।