17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੰਧਵਾਂ ਵਲੋਂ ਵਾਰਡ ਨੰਬਰ 3 ਤੋਂ ਉਮੀਦਵਾਰ ਅਨੀਤਾ ਅਰੋੜਾ ਦੇ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 19-05-2026
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੋਟਕਪੂਰਾ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੀਤਾ ਅਰੋੜਾ ਪਤਨੀ ਰਾਜਾ ਠੇਕੇਦਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਦੇ ਹੋਏ ਭਰਪੂਰ ਸਮਰਥਨ ਦੇਣ ਦਾ ਵਚਨ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ | ਕੋਟਕਪੂਰਾ ਸ਼ਹਿਰ ਵਿਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਗਿਆ ਹੈ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਉਤਸਾਹ ਅਤੇ ਵਿਸ਼ਵਾਸ ਦੇਖਣ ਨੂੰ ਮਿਲ ਰਿਹਾ ਹੈ | ਪਾਰਟੀ ਉਮੀਦਵਾਰਾਂ ਨੂੰ ਵੋਟਰਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਕਿਉਂਕਿ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ | ਇਸ ਮੌਕੇ ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਮਿਹਰ ਸਿੰਘ ਚਾਨੀ, ਸ਼ੇਰ ਸਿੰਘ, ਅਜੇ ਪਸਰੀਜਾ, ਵਰਿੰਦਰ ਕਟਾਰੀਆ, ਹਰਪਾਲ ਸਿੰਘ ਸੰਧੂ, ਬਿੱਟਾ ਨਰੂਲਾ, ਸੰਤੋਸ਼ ਮਦਾਨ, ਰਾਜ ਸਾਲੀਮਾਰ, ਕਮਲ ਰਾਜਪੂਤ, ਪੰਕਜ ਮੁਖੀਜਾ, ਸਰਦੂਲ ਸਿੰਘ ਬਰਾੜ, ਗੁਰਬਚਨ ਸਿੰਘ ਬਰਾੜ, ਰਾਜਪਾਲ ਸਿੰਘ ਸੋਹੀ, ਬਲਰਾਜ ਸਿੰਘ ਬਰਾੜ, ਗੌਰਵ ਗਲਹੋਤਰਾ, ਕਾਜਲ ਅਰੋੜਾ, ਘਣਸ਼ਿਆਮ ਗੋਇਲ, ਗੁਰਜੀਤ ਸਿੰਘ ਸਰਾ, ਗੁਰਮੇਜ ਸਿੰਘ, ਵੀਰਪਾਲ ਕੌਰ, ਮਨਜੀਤ ਕੌਰ, ਹਰਪ੍ਰੀਤ ਸਿੰਘ ਮੁਹਾਰ, ਹੈਪੀ ਚਾਨੀ, ਓਮਾ ਸੰਕਰ ਅਤੇ ਹੋਰ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 12 ਤੋਂ ਅਕਾਲੀ ਦਲ ਬਾਦਲ ਵਲੋਂ ਸੁਖਦੇਵ ਬਿੱਟੂ ਵਿੱਜ ਨੇ ਮੋਰਚਾ ਸੰਭਾਲਿਆ ਅਗਲੀ ਖ਼ਬਰ ਦੀਪਕ ਬਾਘਲਾ ਨੇ ਅਕਾਲੀ ਦਲ (ਬਾਦਲ) 'ਚ ਕੀਤੀ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।