17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

22 ਸਾਲਾ ਵਿਦਿਆਰਥੀ ਵਲੋਂ ਭੇਦਭਰੀ ਹਾਲਤ 'ਚ ਖੁਦਕੁਸ਼ੀ <br/>

ਅਜੀਤ ਡੈਸਕ 19-05-2026
ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਥਾਨਕ ਨਵਾਂ ਬੱਸ ਅੱਡੇ ਨੇੜੇ ਇਕ ਘਰ ਵਿਚ ਕਿਰਾਏ 'ਤੇ ਰਹਿੰਦੇ ਫ਼ਾਜ਼ਿਲਕਾ ਦੇ ਵਿਦਿਆਰਥੀ ਨਿਪੁਨ (22) ਪੁੱਤਰ ਰਜੇਸ਼ ਕੁਮਾਰ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਹ ਇੱਥੋਂ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਚ ਬੀ.ਸੀ.ਏ. ਪਹਿਲੇ ਸਾਲ ਦਾ ਵਿਦਿਆਰਥੀ ਸੀ | ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ | ਮਿਲੀ ਜਾਣਕਾਰੀ ਅਨੁਸਾਰ ਨਿਪੁਨ ਦਾ ਅੱਜ ਪੇਪਰ ਸੀ ਅਤੇ ਉਸਦੇ ਪਰਿਵਾਰ ਵਾਲਿਆਂ ਵਲੋਂ ਅੱਜ ਸਵੇਰੇ ਜਦੋਂ ਉਸ ਨੂੰ ਫੋਨ ਕੀਤਾ ਗਿਆ ਪਰ ਜਦ ਅਗੋਂ ਕੋਈ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਮਕਾਨ ਮਾਲਕਾਂ ਨਾਲ ਸੰਪਰਕ ਕੀਤਾ | ਮਕਾਨ ਮਾਲਕਾਂ ਨੇ ਜਦ ਉਸਦੇ ਕਮਰੇ ਕੋਲ ਜਾ ਕੇ ਵੇਖਿਆ ਤਾਂ ਕਮਰਾ ਅੰਦਰੋ ਬੰਦ ਸੀ | ਵਾਰ-ਵਾਰ ਦਰਵਾਜ਼ਾ ਖੜਕਾਉਣ 'ਤੇ ਵੀ ਜਦ ਦਰਵਾਜਾ ਨਾ ਖੁੱਲਿ੍ਹਆ ਤਾਂ ਮਕਾਨ ਮਾਲਕਾਂ ਵਲੋਂ ਇਸਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ | ਇਸ ਦੌਰਾਨ ਦਲਜੀਤ ਸਿੰਘ ਏ.ਐਸ.ਆਈ. ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ ਅਤੇ ਪੁਲਿਸ ਪਾਰਟੀ ਵਲੋਂ ਇਸ ਸਬੰਧੀ ਨਿਪੁੰਨ ਦੇ ਮਾਪਿਆਂ ਨੂੰ ਸੂਚਿਤ ਕੀਤੇ ਜਾਣ 'ਤੇ ਪਰਿਵਾਰ ਦੇ ਮੈਂਬਰ ਮੌਕੇ 'ਤੇ ਪੁੱਜੇ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਲਈ ਸ਼ਾਨਦਾਰ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।