01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਿੰਡ ਅਟਾਰੀ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਨਸ਼ਾ ਤਸਕਰ ਵਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ | ਇਸ ਮੌਕੇ ਸਿਵਲ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਟਾਰੀ ਵਿਚ ਚਰਨਜੀਤ ਕੌਰ ਵਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਇਕ ਇਮਾਰਤ ਬਣਾਈ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਲਈ ਹਦਾਇਤਾਂ ਪ੍ਰਾਪਤ ਕੀਤੀਆਂ ਗਈਆਂ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਤੋਂ ਸਹਿਯੋਗ ਲਿਆ ਗਿਆ | ਉਨ੍ਹਾਂ ਕਿਹਾ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅੱਜ ਇਸ ਗ਼ੈਰਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ | ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਨੇ ਦੱਸਿਆ ਕਿ ਚਰਨਜੀਤ ਕੌਰ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ 5 ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿ ਮੁਖੀ ਅਭਿਮਨਿਊ ਰਾਣਾ ਅ ਦੀਆਂ ਹਦਾਇਤਾਂ ਅਨੁਸਾਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹੇ ਵਿਚ ਵਿਆਪਕ ਪੱਧਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀਂ ਅਟੈਚ ਕਰਵਾਇਆ ਜਾਵੇਗਾ |
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਰਾਜਵੀਰ ਸਿੰਘ ਸਰਾਂ ਮੁੱਖ ਅਫ਼ਸਰ ਥਾਣਾ ਸਦਰ, ਬੀ.ਡੀ.ਪੀ.ਓ. ਬੋਹੜ ਸਿੰਘ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ 'ਚ ਮਾਪਿਆਂ-ਪਿ੍ੰਸੀਪਲ ਮਿਲਣੀ 2026 ਦਾ ਪਹਿਲਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਮਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਵਲੋਂ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।