31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੁਰੂ ਨਾਨਕ ਕਾਲਜ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਤਹਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਰਜਿਸਟਰਡ ਐਲੂਮਨੀ ਐਸੋਸੀਏਸ਼ਨ ਵਲੋਂ ਪੁਰਾਣੇ ਵਿਦਿਆਰਥੀ ਮਿਲਣੀ ਕਰਵਾਈ ਗਈ | ਇਸ ਵਿਚ ਲਗਪਗ 200 ਪੁਰਾਣੇ ਵਿਦਿਆਰਥੀਆਂ ਅਤੇ 60 ਤੋਂ ਵੱਧ ਵੱਖ-ਵੱਖ ਖੇਤਰਾਂ ਵਿਚ ਸੇਵਾ ਨਿਭਾ ਰਹੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਸ਼ੁਰੂ ਵਿਚ ਆਏ ਹੋਏ ਮਹਿਮਾਨਾਂ ਨੂੰ ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਕਾਲਜ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ, ਵਾਈਸ ਪ੍ਰਧਾਨ ਡਾ. ਸਤਿੰਦਰਪਾਲ ਕੌਰ, ਸਕੱਤਰ ਡਾ. ਰੁਚੀ ਕਾਲੜਾ ਤੇ ਖ਼ਜ਼ਾਨਚੀ ਬਾਬੂ ਰਾਮ ਵਲੋਂ ਜੀ ਆਇਆ ਕਿਹਾ ਗਿਆ | ਇਸ ਪ੍ਰੋਗਰਾਮ ਵਿਚ ਡਾ. ਸੁਖਪਾਲ ਕੌਰ ਸਾਬਕਾ ਵਾਈਸ ਪਿ੍ੰਸੀਪਲ ਬਾਵਾ ਨਿਹਾਲ ਸਿੰਘ ਕਾਲਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਹਰਜੀਤ ਕੌਰ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਬਦ ਪੜ੍ਹ ਕੇ ਕੀਤੀ ਗਈ | ਇਸ ਉਪਰੰਤ ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਡਾ. ਨੀਤਾ ਕੁਮਾਰੀ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦੇ ਹੋਏ ਪੁਰਾਣੇ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਗਿਆ | ਇਸ ਉਪਰੰਤ ਵਿਦਿਆਰਥੀਆਂ ਹਰਪ੍ਰੀਤ ਸਿੰਘ, ਚਮਕੌਰ ਸਿੰਘ ਅਤੇ ਏਕਮ ਵਲੋਂ ਭੰਗੜੇ ਰਾਹੀਂ ਰੰਗ ਬੰਨਿ੍ਹਆ ਗਿਆ | ਪੁਰਾਣੇ ਵਿਦਿਆਰਥੀਆਂ ਵਲੋਂ ਕਾਲਜ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦੇ ਹੋਏ ਕਾਲਜ ਦੇ ਵੱਖ-ਵੱਖ ਵਿਭਾਗਾਂ ਵਿਚ ਵਿਜ਼ਿਟ ਕੀਤੀ | ਪੁਰਾਣੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਸਾਡੇ ਪੁਰਾਣੇ ਵਿਦਿਆਰਥੀ ਉਚ ਮੁਕਾਮ ਹਾਸਿਲ ਕਰਕੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਆਪਣੀ ਸੰਸਥਾ ਵਿਚ ਜਦੋਂ ਵਾਪਸ ਆਉਂਦੇ ਹਨ ਤਾਂ ਸਾਡੇ ਲਈ ਇਹ ਬਹੁਤ ਖ਼ੁਸ਼ੀ ਦਾ ਮੌਕਾ ਹੁੰਦਾ ਹੈ | ਪਿ੍ੰਸੀਪਲ ਤੇ ਐਲੂਮਨੀ ਐਸੋਸੀਏਸ਼ਨ ਵਲੋਂ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਸਨਮਾਨ ਭੇਟ ਕੀਤੇ ਗਏ |


ਪਿਛਲੀ ਖ਼ਬਰ ਮਾਲਵਾ ਜ਼ੋਨ ਵਿਚ 20 ਮਈ ਨੂੰ ਖੁੱਲ੍ਹੇ ਰਹਿਣਗੇ ਸਾਰੇ ਮੈਡੀਕਲ ਸਟੋਰ-ਰਜਿੰਦਰ ਜੁਨੇਜਾ <br/> ਅਗਲੀ ਖ਼ਬਰ ਡਾ. ਉਰਮਿਲ ਵਰਮਾ ਦਾ ਭਾਰਤ ਸਿੱਖਿਆ ਅਕਸਪੋ ਮੌਕੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।