31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਲੋਟ ਨਗਰ ਕੌਂਸਲ ਚੋਣਾਂ ਸੰਬੰਧੀ ਵਿਵਾਦ ਨੇ ਫ਼ੜਿ੍ਹਆ ਤੂਲ <br/>

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਤੋਂ ਹੈਪੀ ਖੇੜਾ, ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਹੋਰ | ਤਸਵੀਰ: ਪਾਟਿਲ <br/> 20-05-2026
ਮਲੋਟ, 19 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਤਹਿਸੀਲ ਕੰਪਲੈਕਸ ਵਿਚ ਹੋਏ ਹੰਗਾਮੇ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ | ਪੰਜਾਬ ਕਾਂਗਰਸ ਦੇ ਆਗੂਆਂ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਤੇ ਵਰਕਰਾਂ 'ਤੇ ਬਲਾਕ ਪ੍ਰਧਾਨ ਦੀ ਦਸਤਾਰ ਦੀ ਬੇਅਦਬੀ ਅਤੇ ਜਾਤੀਸੂਚਕ ਸ਼ਬਦ ਵਰਤਣ ਦੇ ਗੰਭੀਰ ਦੋਸ਼ ਲਗਾਏ ਗਏ | ਇਸ ਮੌਕੇ ਪ੍ਰੈੱਸ ਕਾਨਫ਼ਰੰਸ 'ਚ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਤੋਂ ਪਹੁੰਚੇ ਹੈਪੀ ਖੇੜਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਹੋਰ ਆਗੂ ਮੌਜੂਦ ਸਨ | ਕਾਂਗਰਸੀ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਤਹਿਸੀਲ ਕੰਪਲੈਕਸ ਵਿਚ ਜੋ ਕੁਝ ਵਾਪਰਿਆ, ਉਹ ਲੋਕਤੰਤਰ ਤੇ ਸਿੱਖ ਭਾਵਨਾਵਾਂ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬਲਾਕ ਪ੍ਰਧਾਨ ਦੀ ਦਸਤਾਰ ਦੀ ਬੇਅਦਬੀ ਕੀਤੀ ਗਈ ਅਤੇ ਜਾਤੀਸੂਚਕ ਸ਼ਬਦ ਵੀ ਵਰਤੇ ਗਏ | ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਹਲਕੇ ਵਿਚ ਨਹੀਂ ਲਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਹੈਪੀ ਖੇੜਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਤੇ ਡੀ.ਜੀ.ਪੀ. ਪੰਜਾਬ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਮਲੋਟ ਵਿਚ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਦਸਤਾਰ ਬੇਅਦਬੀ ਦੇ ਮਾਮਲੇ ਸੰਬੰਧੀ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਮੈਮੋਰੈਂਡਮ ਸੌਂਪੇਗਾ | ਇਸ ਤੋਂ ਇਲਾਵਾ ਜਾਤੀਸੂਚਕ ਸ਼ਬਦ ਵਰਤਣ ਦੇ ਦੋਸ਼ਾਂ ਸੰਬੰਧੀ ਐੱਸ.ਸੀ. ਕਮਿਸ਼ਨ ਕੋਲ ਵੀ ਅਧਿਕਾਰਕ ਸ਼ਿਕਾਇਤ ਕੀਤੀ ਜਾਵੇਗੀ | ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਨੂੰ 'ਸਟੈਪ ਬਾਈ ਸਟੈਪ' ਅੱਗੇ ਲੈ ਕੇ ਜਾਵੇਗੀ ਅਤੇ ਹਾਈਕੋਰਟ ਤੱਕ ਵੀ ਪਹੁੰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਧਮਕੀਆਂ ਤੋਂ ਕਾਂਗਰਸ ਡਰਨ ਵਾਲੀ ਨਹੀਂ ਅਤੇ ਜਦ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਮੱਖਣ ਸਿੰਘ ਫੂਲੇਵਾਲਾ ਸਾਬਕਾ ਕੌਂਸਲਰ ਲੀਲੂ ਰਾਮ ਨੇ ਦੱਸਿਆ ਕਿ ਮੌਕੇ 'ਤੇ ਭਾਰੀ ਹੰਗਾਮਾ ਹੋਇਆ ਅਤੇ ਉਨ੍ਹਾਂ ਦੀ ਪੱਗ ਵੀ ਉਤਰ ਗਈ | ਉਨ੍ਹਾਂ ਕਿਹਾ ਕਿ ਪੂਰੀ ਘਟਨਾ ਕਈ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਵਾਪਰੀ ਹੈ | ਇਸੇ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਮਲੋਟ ਸ਼ਹਿਰ ਵਿਚ ਸਾਂਝਾ ਰੋਸ ਮਾਰਚ ਵੀ ਕੱਢਿਆ ਗਿਆ | ਮਾਰਚ ਦੀ ਅਗਵਾਈ ਸ਼ੁਭਦੀਪ ਸਿੰਘ ਬਿੱਟੂ, ਹਰਪ੍ਰੀਤ ਸਿੰਘ ਕੋਟਭਾਈ ਅਤੇ ਸਤੀਸ਼ ਅਸੀਜਾ ਨੇ ਕੀਤੀ | ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੂੰ ਸੰਤੁਲਿਤ ਖ਼ਾਦ ਵਰਤੋਂ ਸੰਬੰਧੀ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।