31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੁਕਤਸਰ ਸਾਹਿਬ ਪੁਲਿਸ ਵਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਤਹਿਤ ਐੱਸ.ਐੱਸ.ਪੀ. ਅਭਿਮਨਿਊ ਰਾਣਾ ਵਲੋਂ ਜ਼ਿਲ੍ਹੇ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ | ਇਸੇ ਕੜੀ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੀ ਸਖ਼ਤ ਨਿਗਰਾਨੀ ਤੇ ਰਣਨੀਤਿਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿਸ਼ੇਸ਼, ਸੁਚਿੰਤਿਤ ਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗ਼ੈਰਕਾਨੂੰਨੀ ਸੰਪਰਕ ਮਾਧਿਅਮਾਂ 'ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ | ਇਹ ਅਭਿਆਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦਾ ਗਿਆ | ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤਾਇਨਾਤ ਰਹੇ | ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਿਲੂ 'ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਸੁਰੱਖਿਆ ਵਿਚ ਕਮੀ ਨਾ ਰਹੇ | ਅਚਾਨਕ ਸਰਚ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸੰਵੇਦਨਸ਼ੀਲ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਵਿਸਥਾਰਪੂਰਕ ਚੈਕਿੰਗ ਕੀਤੀ ਗਈ | ਬਾਥਰੂਮ, ਸਟੋਰ ਰੂਮ, ਕੰਧਾਂ ਦੇ ਕੋਨੇ, ਛੱਤਾਂ ਅਤੇ ਹੋਰ ਸੰਭਾਵੀ ਓਹਲੇ ਸਥਾਨਾਂ 'ਤੇ ਸਖ਼ਤ ਨਿਗਰਾਨੀ ਕੀਤੀ ਗਈ | ਅੰਦਰੂਨੀ ਤੇ ਬਾਹਰੀ ਆਵਾਜਾਈ ਰਸਤੇ 'ਤੇ ਪਹਿਰੇਵਾਜ਼ੀ ਮਜ਼ਬੂਤ ਕੀਤੀ ਗਈ | ਕੁਝ ਸ਼ੱਕੀ ਅਨਸਰਾਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗ਼ੈਰਕਾਨੂੰਨੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ |ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ |

ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ <br/> ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੂੰ ਸੰਤੁਲਿਤ ਖ਼ਾਦ ਵਰਤੋਂ ਸੰਬੰਧੀ ਸਿਖਲਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।