31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅਧਿਆਪਕ ਜਥੇਬੰਦੀਆਂ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਅਧਿਆਪਕਾਂ ਨੂੰ ਜਨਗਣਨਾ 2026 ਅਤੇ ਮਿਊਾਸਪਲ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਲਈ ਸਕੂਲਾਂ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ | ਸਿਤਮ ਜਰੀਫੀ ਦੀ ਗੱਲ ਇਹ ਹੈ ਕਿ ਬਹੁਤ ਸਾਰੇ ਅਧਿਆਪਕਾਂ ਤੇ ਵਿਸ਼ੇਸ਼ ਤੌਰ ਤੇ ਔਰਤ ਅਧਿਆਪਕਾਵਾਂ ਨੂੰ ਵੀ ਉਨ੍ਹਾਂ ਦੇ ਪਿਤਰੀ ਸਕੂਲਾਂ ਜਾਂ ਰਿਹਾਇਸ਼ੀ ਸਥਾਨ ਤੋਂ ਪਾਸੇ ਜਾ ਕੇ ਜਨਗਣਨਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਇਸ ਸੰਬੰਧੀ ਡੈਮੋਕ੍ਰੇਟਿਕ ਟੀਚਰ ਫ਼ਰੰਟ ਅਤੇ ਡੀ.ਟੀ.ਐੱਫ਼. (ਸੰਬੰਧਿਤ ਡੀ.ਐੱਮ.ਐੱਫ਼.) ਦੋਵੇਂ ਜਥੇਬੰਦੀਆਂ ਦਾ ਜ਼ਿਲ੍ਹਾ ਪੱਧਰੀ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਬੰਧਿਤ ਅਧਿਕਾਰੀ ਵਲੋਂ ਵਫ਼ਦ ਦੀਆਂ ਮੰਗਾਂ ਨਾਲ ਸਿਧਾਂਤਕ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਜਨਗਣਨਾ ਵਿਚ ਲੱਗੇ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਛੋਟ ਦੇਣ ਲਈ ਪੱਤਰ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ | ਆਪਣੇ ਪਿੱਤਰੀ ਬਲਾਕ ਤੋਂ ਬਾਹਰ ਇਲੈਕਸ਼ਨ ਡਿਊਟੀ ਲਈ ਤਾਇਨਾਤ ਕੀਤੀਆਂ ਔਰਤ ਅਧਿਆਪਕਾਵਾਂ ਨੂੰ ਵੀ ਉਨ੍ਹਾਂ ਦੀ ਪਿਤਰੀ ਬਲਾਕ ਵਿਚ ਡਿਊਟੀ 'ਤੇ ਤਾਇਨਾਤ ਕਰਨ ਦਾ ਵਿਸ਼ਵਾਸ ਦਿੱਤਾ ਗਿਆ | ਅਧਿਆਪਕ ਆਗੂਆਂ ਨੇ ਡਬਲ ਡਿਊਟੀ ਵਿਚ ਇਕ ਡਿਊਟੀ ਕੱਟਣ ਦੀ ਮੰਗ ਕੀਤੀ, ਜਿਸ 'ਤੇ ਸੰਬੰਧਿਤ ਅਧਿਕਾਰੀ ਵਲੋਂ ਇਕੋ ਡਿਊਟੀ ਲੈਣ ਦਾ ਭਰੋਸਾ ਦਿੱਤਾ | ਜ਼ਿਲ੍ਹਾ ਆਗੂਆਂ ਨੇ ਦੱਸਿਆ ਕਿ 20 ਮਈ ਨੂੰ ਐੱਸ.ਡੀ.ਐੱਮ. ਗਿੱਦੜਬਾਹਾ ਨੂੰ ਦੋਵੇਂ ਜਥੇਬੰਦੀਆਂ ਦਾ ਵਫ਼ਦ ਅਧਿਆਪਕ ਮਸਲਿਆਂ ਦੇ ਹੱਲ ਲਈ ਬਾਅਦ ਦੁਪਹਿਰ 3 ਵਜੇ ਮਿਲੇਗਾ | ਇਸ ਸਮੇਂ ਸੁਰਿੰਦਰ ਸੇਤੀਆ, ਪਰਮਿੰਦਰ ਸਿੰਘ ਖੋਖਰ, ਨੀਰਜ ਬਜਾਜ, ਰਵਿੰਦਰ ਰਵੀ, ਕੁਲਵਿੰਦਰਪਾਲ ਸਿੰਘ, ਚਰਨਜੀਤ ਸਿੰਘ ਅਟਵਾਲ, ਕੁਲਵਿੰਦਰ ਸਿੰਘ ਅਕਾਲਗੜ੍ਹ, ਸੁਖਜੀਤ ਸਿੰਘ ਥਾਂਦੇਵਾਲਾ, ਚਮਨ ਪ੍ਰਜਾਪਤੀ, ਰਵੀ ਕੁਮਾਰ, ਰਵੀ ਸ਼ਰਮਾ, ਰਾਕੇਸ਼ ਚਲਾਣਾ, ਸੁਸ਼ੀਲ ਭਾਰਤੀ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/> ਅਗਲੀ ਖ਼ਬਰ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।