31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸੁਪਰੀਮ ਕੋਰਟ ਵਲੋਂ ਲੰਮੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੇ ਉਦੇਸ਼ ਨਾਲ 21, 22 ਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਾਈ ਜਾ ਰਹੀ ਹੈ | ਇਹ ਪਹਿਲ ਮਾਣਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸ ਦਾ ਮਕਸਦ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ ਹੈ ਤਾਂ ਜੋ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ਼ ਮਿਲ ਸਕੇ | ਸ੍ਰੀਮਤੀ ਜਸਵਿੰਦਰ ਸ਼ੀਮਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 21, 22 ਤੇ 23 ਅਗਸਤ ਨੂੰ ਜ਼ਿਲ੍ਹੇ ਵਿਚ ਵਿਸ਼ੇਸ਼ ਲੋਕ ਅਦਾਲਤ ਲੱਗੇਗੀ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਤੇ ਸਮਝੌਤੇ ਰਾਹੀਂ ਨਿਪਟਾਏ ਜਾ ਸਕਣ ਵਾਲੇ ਯੋਗ ਮਾਮਲਿਆਂ ਨੂੰ ਸੁਣਵਾਈ ਲਈ ਲਿਆ ਜਾਵੇਗਾ | ਇਨ੍ਹਾਂ ਵਿਚ ਵਿਆਹਿਕ ਤੇ ਪਰਿਵਾਰਕ ਵਿਵਾਦ, ਮੋਟਰ ਹਾਦਸਾ ਕਲੇਮ ਮਾਮਲੇ, ਸਰਵਿਸ ਮਾਮਲੇ, ਭੂਮੀ ਅਧਿਗ੍ਰਹਿਣ ਮਾਮਲੇ, ਉਪਭੋਗਤਾ ਵਿਵਾਦ, ਬੈਂਕ ਰਿਕਵਰੀ ਮਾਮਲੇ, ਨਿਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਨਾਲ ਸੰਬੰਧਿਤ ਚੈਕ ਬਾਊਾਸ ਮਾਮਲੇ ਅਤੇ ਹੋਰ ਸਿਵਲ ਤੇ ਸਮਝੌਤਾਯੋਗ ਮਾਮਲੇ ਸ਼ਾਮਿਲ ਹੋ ਸਕਦੇ ਹਨ | ਉਨ੍ਹਾਂ ਹੋਰ ਦੱਸਿਆ ਕਿ ਜੱਜ ਸਾਹਿਬਾਨ ਅਤੇ ਨਿਆਂਇਕ ਅਧਿਕਾਰੀਆਂ ਵਾਲੀਆਂ ਵਿਸ਼ੇਸ਼ ਬੈਂਚਾਂ ਵਕੀਲਾਂ, ਪੱਖਕਾਰਾਂ, ਬੈਂਕਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਹੋਰ ਸੰਬੰਧਿਤ ਧਿਰਾਂ ਦੇ ਸਹਿਯੋਗ ਨਾਲ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਸੁਗਮ ਬਣਾਉਣਗੀਆਂ | ਪਛਾਣੇ ਗਏ ਮਾਮਲਿਆਂ ਦੇ ਪੱਖਕਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ ਤਾਂ ਜੋ ਕਾਰਵਾਈ ਵਿਚ ਸੁਚਾਰੂ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ | ਇਹ ਪਹਿਲ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਏਗੀ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਵਕੀਲ ਭਾਈਚਾਰੇ, ਪੱਖਕਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਧਾਨ ਸਮਾਰੋਹ 2026 ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮਹੱਤਵਪੂਰਨ ਪਹਿਲ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਸੰਬੰਧੀ ਪੈਰਾਲੀਗਲ ਵਲੰਟੀਅਰਜ਼ ਵਲੋਂ ਵੀ ਪ੍ਰਚਾਰ ਕੀਤਾ ਜਾ

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਹਨੀ ਫ਼ੱਤਣਵਾਲਾ <br/> ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।