ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦੂਜੇ ਰਾਜਾਂ ਵਿਚ ਹੋਈਆਂ ਚੋਣਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਰਹੇ ਸਨ ਕਿ ਭਾਰਤ ਦੇਸ਼ ਦੀ ਆਰਥਿਕਤਾ ਬਹੁਤ ਵਧੀਆ ਹੈ, ਪ੍ਰੰਤੂ ਚੋਣਾਂ ਮਗਰੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਡੀਜ਼ਲ, ਪੈਟਰੋਲ ਸੀ.ਐੱਨ.ਜੀ. ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਦੇਸ਼ ਦੀ ਜਨਤਾ ਉਪਰ ਬਹੁਤ ਵੱਡਾ ਬੋਝ ਪਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਅਜਿਹੇ ਫ਼ੈਸਲੇ ਕਰਕੇ ਆਮ ਲੋਕਾਂ ਨੂੰ ਦੁਬਿਧਾ ਵਿਚ ਪਾਇਆ ਹੈ ਤੇ ਲੋਕਾਂ ਨਾਲ ਧੱਕਾ ਕੀਤਾ ਹੈ | ਉਨ੍ਹਾਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਚੜੇਵਾਨ, ਜਗਵੰਤ ਸਿੰਘ ਲੰਬੀਢਾਬ ਤੇ ਟੇਕ ਚੰਦ ਬੱਤਰਾ ਵੀ ਹਾਜ਼ਰ ਸਨ |