31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਮੰਗ

ਅਜੀਤ ਡੈਸਕ 20-05-2026
ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਇਨ੍ਹਾਂ ਦਿਨਾਂ ਵਿਚ ਪੈ ਰਹੀ ਸਖ਼ਤ ਗਰਮੀ ਦਾ ਪਾਰਾ ਲਗਪਗ 44 ਡਿਗਰੀ ਨੂੰ ਪਹੁੰਚਿਆ ਹੋਣ ਕਰਕੇ ਲੋਕਾਂ ਅਤੇ ਸਕੂਲਾਂ ਵਿਚ ਪੜ੍ਹ ਰਹੇ ਛੋਟੇ-ਛੋਟੇ ਬੱਚਿਆਂ ਦਾ ਜਿਉਣਾ ਬੇਹਾਲ ਕਰਕੇ ਰੱਖਿਆ ਹੋਇਆ ਹੈ | ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੈ¢ ਸਿਖਰ ਦੁਪਹਿਰੇ ਜਦੋਂ ਬੱਚੇ ਸਕੂਲੋਂ ਵਾਪਸ ਮੁੜਦੇ ਹਨ ਤਾਂ ਉਨ੍ਹਾਂ ਦੀ ਹਾਲਤ ਹਾਲੋਂ ਬੇਹਾਲ ਹੋ ਜਾਂਦੀ ਹੈ | ਇਸ ਸਬੰਧ ਵਿਚ ਗÏਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸਚਦੇਵਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੂਬਾਈ ਆਗੂ ਅੰਮਿ੍ਤਪਾਲ ਸਿੰਘ ਬਾਕੀਪੁਰ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਹੋਰ ਦੇਰੀ ਵਿਦਿਆਰਥੀਆਂ ਦੀ ਸਿਹਤ ਅਤੇ ਬਹੁ ਮੁੱਲੀਆਂ ਕੀਮਤੀ ਜਾਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦਾ ਸਮਾਂ ਘਟਾ ਕੇ ਸਵੇਰੇ 7:30 ਵਜੇ ਤੋਂ 11:30 ਵਜੇ ਤੱਕ ਦਾ ਕੀਤਾ ਜਾਵੇ |

ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਹਨੀ ਫ਼ੱਤਣਵਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।