29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਸਲ੍ਹਾ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਨਗਰ ਕੌਂਸਲ ਅਧੀਨ ਪੈਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ, ਕੈਰੀ ਕਰਨ, ਜਨਤਕ ਥਾਵਾਂ 'ਤੇ ਉਸ ਦੀ ਪ੍ਰਦਰਸ਼ਨੀ ਕਰਨ, ਨੁਮਾਇਸ਼ ਕਰਨ, ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਕਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ (ਕੇਵਲ ਸਰਕਾਰੀ ਅਸਲਾ), ਸੁਰੱਖਿਆ ਗਾਰਡ, ਫ਼ੈਕਟਰੀਜ਼ ਦੇ ਸਕਿਊਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜ਼ੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈੱਡ ਪਲੱਸ ਸਕਿਉਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ ਦੀ ਇਜਾਜ਼ਤ ਮਿਲੀ ਹੋਵੇ, 'ਤੇ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟ੍ਰੇਟ ਨੇ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਾਨੂੰਨ ਵਿਵਸਥਾ ਬਹਾਲ ਰੱਖਣ ਅਤੇ ਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ, ਜੋ ਕਾਨੂੰਨ ਵਿਵਸਥਾ ਬਹਾਲ ਰੱਖਣ ਅਤੇ ਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਕਿਸੇ ਅਸਲਾ ਲਾਇੰਸਸ ਧਾਰਕ ਦਾ ਅਸਲਾ ਜਮ੍ਹਾਂ ਕਰਵਾਉਣ ਸੰਬੰਧੀ ਫ਼ੈਸਲਾ ਕਰੇਗੀ ਅਤੇ ਮੁਕੰਮਲ ਰਿਪੋਰਟ ਉਨ੍ਹਾਂ ਨੂੰ ਭੇਜੇਗੀ | ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ |



ਪਿਛਲੀ ਖ਼ਬਰ ਅਕਾਲੀ ਦਲ ਅਤੇ ਕਾਂਗਰਸ ਰਲ ਕੇ ਕਰ ਰਹੇ ਮਾਹੌਲ ਖ਼ਰਾਬ-ਡਾ. ਬਲਜੀਤ ਕੌਰ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਸਨਮਾਨ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।