ਲੰਬੀ, 19 ਮਈ (ਮੇਵਾ ਸਿੰਘ)-ਬੀਤੇ ਦਿਨੀਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦਾ ਇਸ ਸਾਲ ਬੋਰਡ ਤੇ ਸਾਲਾਨਾ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਹਿਣ ਕਰਕੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਤੇ ਪਿ੍ੰਸੀਪਲ ਵਲੋਂ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ | ਜਿਸ ਵਿਚ ਕਲਾਸ ਅੱਠਵੀਂ ਵਿਚ ਕਰਨਵੀਰ ਸਿੰਘ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਕੌਰ ਨੇ 83 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਐਸ਼ਮੀਤ ਕੌਰ ਨੇ 82 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਦਸਵੀਂ ਕਲਾਸ ਵਿਚ ਗੁਰਲੀਨ ਕੌਰ ਨੇ 83 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਸੁਖਮਨਪ੍ਰੀਤ ਕੌਰ ਨੇ 81 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਹਰਮਨਦੀਪ ਸਿੰਘ ਨੇ 77 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਬਾਰ੍ਹਵੀਂ ਕਲਾਸ ਵਿਚ ਹਰਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਅਸ਼ਮਨਪ੍ਰੀਤ ਸਿੰਘ ਨੇ 83 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪ੍ਰਭਜੋਤ ਸਿੰਘ ਨੇ 81 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਤੇ ਅਨੁਸ਼ਾਸਨ ਨਾਲ ਹੀ ਸਫ਼ਲਤਾ ਪ੍ਰਾਪਤ ਹੁੰਦੀ ਹੈ |