14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦਾ ਬਲੂਮਿੰਗ ਡੇਲ ਸਕੂਲ 'ਚ ਅੰਗਰੇਜ਼ੀ ਡਿਕਲੇਮੇਸ਼ਨ ਮੁਕਾਬਲੇ ਕਰਵਾਏ

ਅਜੀਤ ਡੈਸਕ 21-05-2026
ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗ ਡੇਲ ਸਕੂਲ ਵਿਖੇ ਵਿਦਿਆਰਥੀਆਂ ਲਈ ਅੰਗਰੇਜ਼ੀ ਡਿਕਲੇਮੇਸ਼ਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਭਾਸ਼ਣ ਕਲਾ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਵਿਅਕਤੀਤਵ ਦੇ ਗੁਣਾਂ ਦਾ ਵਿਕਾਸ ਕਰਨਾ ਸੀ | ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਸਬ-ਜੂਨੀਅਰ ਅਤੇ ਨੌਵੀਂ ਤੋਂ ਦਸਵੀਂ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦੋਵਾਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਐਲਾਨੇ ਹੋਏ ਵਿਸ਼ਿਆਂ ਸਵੈ-ਅਨੁਸ਼ਾਸਨ, ਏਕਤਾ ਦੀ ਤਾਕਤ, ਗਲਤੀਆਂ ਤੋਂ ਸਿੱਖਣਾ ਅਤੇ ਇਕ ਜ਼ਿੰਮੇਵਾਰ ਵਿਸ਼ਵ ਨਾਗਰਿਕ ਹੋਣਾ ਵਿਚੋਂ ਆਪਣੀ ਪਸੰਦ ਅਨੁਸਾਰ ਵਿਸ਼ੇ ਚੁਣ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ | ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੀ ਭਾਸ਼ਾਈ ਯੋਗਤਾ, ਤਰਕਸ਼ੀਲ ਸੋਚ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਸਾਰੇ ਭਾਗੀਦਾਰਾਂ ਦੀ ਪ੍ਰਸੰਸਾ ਕਰਦੇ ਹੋਏ ਭਵਿੱਖ ਵਿਚ ਵੀ ਐਸੇ ਰਚਨਾਤਮਕ ਕਾਰਜਕ੍ਰਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪਾਵਰਕਾਮ ਆਊਟਸੋਰਸ ਮੀਟਰ ਰੀਡਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਧਰਨਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।