14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜਸਜੀਤ ਕੌਰ ਵਾਲੀਆ ਦੀ ਯਾਦ 'ਚ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਅੱਜ

ਅਜੀਤ ਡੈਸਕ 21-05-2026
ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਕੁਲਜੀਤ ਸਿੰਘ ਵਾਲੀਆ ਦੀ ਧਰਮ ਪਤਨੀ ਜਸਜੀਤ ਕੌਰ ਵਾਲੀਆ ਦੀ ਪੰਜਵੀਂ ਬਰਸੀ 'ਤੇ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 21 ਮਈ ਨੂੰ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਕੀਤਾ ਜਾ ਰਿਹਾ ਹੈ | ਸ: ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਇਸ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ ਉਨ੍ਹਾਂ ਨੂੰ ਨਕਦ ਸਨਮਾਨ ਦਿੱਤਾ ਜਾਵੇਗਾ | ਜਦੋਂ ਕਿ ਅੱਠਵੀਂ ਅਤੇ ਹੇਠਲੀਆਂ ਜਮਾਤਾਂ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਜਸਜੀਤ ਕੌਰ ਵਾਲੀਆ ਨੇ ਇਸ ਸਕੂਲ 'ਚ 7 ਸਾਲ ਮੁੱਖ ਅਧਿਆਪਕਾ ਵਜੋਂ ਸੇਵਾਵਾਂ ਨਿਭਾਈਆਂ ਸਨ |
ਪਿਛਲੀ ਖ਼ਬਰ ਸਾਲਾਸਰ ਧਾਮ ਏ.ਸੀ ਬੱਸ ਯਾਤਰਾ 29 ਨੂੰ ਅਗਲੀ ਖ਼ਬਰ ਚੰਗਾ ਸਾਹਿਤ ਸੱਭਿਆਚਾਰ ਦੀ ਰੀੜ ਦੀ ਹੱਡੀ ਹੁੰਦਾ- ਪਿ੍ੰ: ਹਰਮੋਹਨ ਸਿੰਘ ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।