12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ ਦੇ ਹੱਕ 'ਚ ਚੋਣ ਜਲਸਾ

ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ ਪਤਨੀ ਰਾਜ ਕੁਮਾਰ ਮੇਲੂ ਭਟੇਜਾ ਦੇ ਹੱਕ ਵਿਚ ਚੋਣ ਜਲਸਾ ਕੀਤਾ ਗਿਆ | ਇਸ ਚੋਣ ਜਲਸੇ ਨੂੰ ਜਗਮੀਤ ਸਿੰਘ ਬਰਾੜ ਸਾਬਕਾ ਲੋਕ ਸਭਾ ਮੈਂਬਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੇ ਹਮੇਸ਼ਾ ਹੀ ਸਮਾਜ ਸੇਵਾ ਦੇ ਕੰਮਾਂ ਵਿਚ ਅੱਗੇ ਹੋ ਕੇ ਯੋਗਦਾਨ ਪਾਇਆ ਹੈ | ਸ਼ਹਿਰ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਰਾਜ ਕੁਮਾਰ ਮੇਲੂ ਭਟੇਜਾ ਵਲੋਂ ਕਈ ਵਾਰ ਸੰਘਰਸ਼ ਕੀਤੇ ਗਏ ਅਤੇ ਮਲੋਟ ਰੋਡ ਨੂੰ ਬਣਾਉਣ ਲਈ ਵੀ ਧਰਨੇ ਤੱਕ ਦਿੱਤੇ | ਉਨ੍ਹਾਂ ਨੂੰ ਸਮਾਜ ਸੇਵਾ ਦਾ ਸ਼ੌਂਕ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਇਸ ਵਾਰ ਇਸ ਵਾਰਡ ਤੋਂ ਅੰਜੂ ਭਟੇਜਾ ਨੂੰ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਿਆ ਜਾਵੇ ਤਾਂ ਜੋ ਵਾਰਡ ਦੇ ਵਿਕਾਸ ਲਈ ਵੱਧ ਤੋਂ ਵੱਧ ਫ਼ੰਡ ਮਨਜ਼ੂਰ ਕਰਵਾ ਸਕਣ | ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਸੰਦੀਪ ਕੁਮਾਰ ਗਿਰਧਰ, ਕੁਲਦੀਪ ਸਿੰਘ ਭੰਗੇਵਾਲਾ, ਰਾਜੀਵ ਦਾਬੜਾ, ਬਲਵਿੰਦਰ ਸਿੰਘ ਮਿੰਕਲ ਬਜਾਜ, ਭਾਈ ਰਸਬੀਰ ਸਿੰਘ ਸਿੱਧੂ, ਐਡਵੋਕੇਟ ਅਰਮਾਨਜੋਤ ਸਿੰਘ ਬਰਾੜ ਅਤੇ ਐਡਵੋਕੇਟ ਅਨੁਰਾਗ ਸ਼ਰਮਾ ਨੇ ਵੀ ਇਸ ਮੌਕੇ ਆਪਣੇ ਵਿਚਾਰ ਰੱਖੇ | ਇਸ ਮੌਕੇ ਸ਼ਮਿੰਦਰ ਸਿੰਘ ਸੇਖੋਂ, ਅਖਿਲ ਭਾਰਤੀ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦੀ: ਪ੍ਰਕਾਸ਼ ਸਿੰਘ ਸੇਵੇਵਾਲਾ ਅਗਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।