18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਤਾਜ ਪਬਲਿਕ ਸਕੂਲ ਵਿਖੇ ਫ਼ਨ ਪਿਕਨਿਕ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 26-05-2026
ਸਾਦਿਕ, 25 ਮਈ (ਆਰ.ਐਸ. ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਹੁੰਦਿਆਂ ਹੀ ਨਰਸਰੀ ਤੋਂ ਚੌਥੀ ਜਮਾਤ ਦੇ ਬੱਚਿਆਂ ਲਈ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਪੂਲ ਪਾਰਟੀ 'ਚ ਵਿਦਿਆਰਥੀਆਂ ਨੇ ਮਜ਼ੇਦਾਰ ਅਤੇ ਤਾਜ਼ਗੀ ਭਰਪੂਰ ਅਨੁਭਵ ਪ੍ਰਾਪਤ ਕਰਦਿਆਂ ਖੂਬ ਮੌਜ ਮਸਤੀ ਕੀਤੀ | ਪੂਲ ਪਾਰਟੀ ਵਿਚ ਕਈ ਤਰ੍ਹਾਂ ਦੀਆਂ ਦਿਲਚਸਪ ਖੇਡਾਂ ਅਤੇ ਮੁਕਾਬਲੇ ਸ਼ਾਮਿਲ ਸਨ | ਜਿਸ ਵਿਚ ਛੋਟੇ ਬੱਚਿਆਂ ਨੇ ਜੰਪਿੰਗ ਮਿੱਕੀ ਮਾਊਸ, ਝੂਲੇ, ਵਾਟਰ ਪਾਰਕ ਦਾ ਅਨੰਦ ਮਾਣਿਆ | ਬੱਚਿਆਂ ਲਈ ਪਾਣੀ ਵਾਲੀਆਂ ਖੇਡਾਂ ਦਾ ਪ੍ਰਬੰਧ ਫ਼ਨ ਪਿਕਨਿਕ ਕੰਪਨੀ ਵਲੋਂ ਕਰਵਾਇਆ ਗਿਆ | ਤਪਦੀ ਗਰਮੀ ਨੂੰ ਮੁੱਖ ਰੱਖਦਿਆਂ ਸਕੂਲ ਮੈਨੇਜਮੈਂਟ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਬਾਅਦ ਦੁਪਹਿਰ ਦੇ ਸਮੇਂ ਬੱਚਿਆਂ ਨੂੰ ਰਿਫ਼ਰੈਸਮੈਂਟ ਵੀ ਦਿੱਤੀ ਗਈ | ਸਕੂਲ ਮੈਨੇਜਮੈਂਟ ਵਲੋਂ ਇਹ ਫ਼ਨ ਪਿਕਨਿਕ ਸੁਰੱਖਿਅਤ ਅਤੇ ਆਨੰਦਦਾਇਕ ਢੰਗ ਨਾਲ ਕਰਵਾਇਆ ਗਿਆ | ਇਸ ਮੌੇਕ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਰਮਨਦੀਪ ਕੌਰ ਸੰਧੂ, ਸ਼ਮਨਪ੍ਰੀਤ ਕੌਰ, ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਪਿੰਡ ਢਿਲਵਾਂ ਖੁਰਦ ਦੇ ਸੇਮਨਾਲੇ 'ਚ ਖੜ੍ਹਾ ਨਿਕਾਸੀ ਨਾਲੇ ਦਾ ਪਾਣੀ ਦੇ ਰਿਹਾ ਬਿਮਾਰੀਆਂ ਨੂੰ ਸੱਦਾ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।