18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੀਬੀ ਸੁਰਿੰਦਰ ਕੌਰ ਬਾਦਲ ਨਮਿਤ ਮਾਲਵਾ ਸਕੂਲ ਗਿੱਦੜਬਾਹਾ 'ਚ ਪਾਠ ਕਰਵਾਇਆ

ਅਜੀਤ ਡੈਸਕ 26-05-2026
ਗਿੱਦੜਬਾਹਾ, 25 ਮਈ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਸਵ: ਬੀਬ ਸੁਰਿੰਦਰ ਕੌਰ ਬਾਦਲ ਦੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਵੇਰ ਵੇਲੇ ਸਕੂਲ ਵਿਚ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਪਾਠੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪਿੰ੍ਰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਦਾ ਸੁਪਨਾ ਸੀ ਕਿ ਮਾਲਵੇ ਦੇ ਇਸ ਇਲਾਕੇ ਵਿਚ ਉੱਚ ਪੱਧਰੀ ਸਿੱਖਿਆ ਦਾ ਅਜਿਹਾ ਅਦਾਰਾ ਖੋਲਿ੍ਹਆ ਜਾਵੇ ਤਾਂ ਕਿ ਇਸ ਇਲਕੇ ਦੇ ਬੱਚੇ ਚੰਗੀ ਸਿੱਖਿਆ ਲੈ ਕਿ ਉਚੀਆਂ ਪਦਵੀਆਂ ਹਾਸਿਲ ਕਰਨ | ਇਸ ਮੌਕੇ ਜਨਰਲ ਸਕੱਤਰ ਗੁਰਚਰਨ ਸਿੰਘ ਸਿੱਧੂ, ਵਕੀਲ ਗੁਰਮੀਤ ਸਿੰਘ ਮਾਨ, ਡਾ. ਆਰ.ਪੀ. ਵਰਮਾ ਅਤੇ ਗੁਰਮੇਲ ਸਿੰਘ ਤੋਂ ਇਲਾਵਾ ਵਾਈਸ ਪਿੰ੍ਰਸੀਪਲ ਜਸਬੀਰ ਸਿੰਘ ਬਰਾੜ ਸਮੇਤ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਚੇਅਰਮੈਨ ਬਲਰਾਜ ਸਿੰਘ ਬਰਾੜ ਖੂਨਣ ਕਲਾਂ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਪਿੱਪਲੀ ਨੂੰ ਵਾਟਰ ਕੂਲਰ ਤੇ ਆਰ.ਓ. ਸਿਸਟਮ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।