26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁੱਖ ਮੰਤਰੀ ਮਾਨ ਨੇ ਇਕ ਹੋਰ ਵੱਡਾ ਵਾਅਦਾ ਕੀਤਾ ਪੂਰਾ- ਚੱਠਾ

ਅਜੀਤ ਡੈਸਕ 01-06-2026
ਧੂਰੀ, 31 ਮਈ (ਸੰਜੇ ਲਹਿਰੀ) - ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਚੱਠਾ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵੱਲੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਐਲਾਨ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸ਼੍ਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਦਾ ਵਾਅਦਾ ਪੂਰਾ ਕਰਕੇ 65 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਰਾਹਤ ਭਰੀ ਖ਼ਬਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਅਤੇ ਵਿਰੋਧੀ ਪਾਰਟੀਆਂ ਦੇ ਮੂੰਹ ਪੂਰੀ ਤਰ੍ਹਾਂ ਬੰਦ ਹਨ ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 70 ਸਾਲਾਂ ਤੋਂ ਵਿਗੜੀ ਹੋਈ ਦਸ਼ਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਸੁਧਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ |

ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਦੀ ਮਨਪ੍ਰੀਤ ਕੌਰ ਵਿਰਦੀ ਜਿੱਤੀ ਅਗਲੀ ਖ਼ਬਰ ਕੁੱਟ-ਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।