26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੀਰਾ ਬਰਗਾੜੀ ਵਲੋਂ ਆਪਣੀ ਮਾਤਾ ਦੀ ਯਾਦ 'ਚ ਸਕੂਲ ਨੂੰ ਯਾਦਗਾਰੀ ਚਿੰਨ੍ਹ ਅਤੇ ਪੱਖੇ ਭੇਟ

ਅਜੀਤ ਡੈਸਕ 01-06-2026
ਬਰਗਾੜੀ, 31 ਮਈ (ਸੁਖਰਾਜ ਸਿੰਘ ਗੋਂਦਾਰਾ)-ਸੇਵਾ-ਮੁਕਤ ਸਕੂਲ ਸੇਵਾਦਾਰ ਸੀਰਾ ਸਿੰਘ ਦੇ ਮਾਤਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸੀਰਾ ਸਿੰਘ ਨੇ ਆਪਣੇ ਸਕੂਲ ਜਿਥੇ ਉਨ੍ਹਾਂ ਨੇ ਆਪਣੀ ਲਗਪਗ ਸਾਰੀ ਸੇਵਾ ਪੂਰੀ ਕੀਤੀ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਨਿਆਮੀਵਾਲਾ ਨੂੰ 1 ਫ਼ਰਾਟਾ ਪੱਖਾ, 5 ਛੱਤ ਵਾਲੇ ਪੱਖੇ ਅਤੇ 2 ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੀਆਂ ਵੱਡੀਆਂ ਤਸਵੀਰਾਂ ਸਕੂਲ ਦੇ ਮੁੱਖ ਅਧਿਆਪਕ ਮਿਤਰੇਸੀ ਗੁਪਤਾ, ਹਰਜੀਤ ਸਿੰਘ ਨੂੰ ਸਮੂਹ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤਿਆ ਦੀ ਹਾਜ਼ਰੀ 'ਚ ਭੇਟ ਕੀਤੇ ਗਏ | ਉਨ੍ਹਾਂ ਵਲੋਂ ਸਕੂਲ ਦੇ ਬੱਚਿਆਂ ਲਈ ਕੀਤੀ ਗਈ ਸੇਵਾ ਲਈ ਸਮੂਹ ਸਕੂਲ ਸਟਾਫ਼ ਅਤੇ ਨਗਰ ਨਿਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ | ਇਸ ਮੌਕੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਹਰਭਜਨ ਸਿੰਘ ਢਿੱਲੋਂ, ਵਿਜੈ ਬਰਗਾੜੀ, ਹਰਿੰਦਰ ਸ਼ਰਮਾ, ਡਾ. ਸਤਨਾਮ ਸਿੰਘ ਸਿੱਧੂ, ਜ਼ੈਲਦਾਰ ਮਹਿੰਦਰ ਸਿੰਘ, ਜ਼ੈਲਦਾਰ ਸੁਖਜਿੰਦਰ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਨੰਬਰਦਾਰ ਹਰਬੰਸ ਸਿੰਘ ਕਾਲਾ, ਸੈਕਟਰੀ ਸੁਖਮੰਦਰ ਸਿੰਘ, ਚਮਕੌਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਮੱਖਣ ਸਿੰਘ ਪੰਚ, ਜਗਸੀਰ ਸਿੰਘ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਨੇ ਮੈਂਬਰਾਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਦੀ ਮਨਪ੍ਰੀਤ ਕੌਰ ਵਿਰਦੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।