26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੈਡੀਕਲ ਪੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ

ਅਜੀਤ ਡੈਸਕ 01-06-2026
ਬਰਗਾੜੀ, 31 ਮਈ (ਸੁਖਰਾਜ ਸਿੰਘ ਗੋਂਦਾਰਾ)-ਮੈਡੀਕਲ ਪੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਡਾ. ਬਲਵਿੰਦਰ ਸਿੰਘ ਸਿਵੀਆਂ ਦੇ ਗ੍ਰਹਿ ਬਰਗਾੜੀ ਵਿਖੇ ਹੋਈ | ਇਸ ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਪੰਜਗਰਾਈਾ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹਲ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਐਸੋਸੀਏਸ਼ਨ ਵਲੋਂ ਹੁਣ ਤੱਕ ਕੀਤੇ ਗਏ ਕੰਮਾਂ ਸਬੰਧੀ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ | ਬਲਾਕ ਪ੍ਰਧਾਨ ਬਲਰਾਜ ਗਰੋਵਰ ਨੇ ਦੱਸਿਆ ਕਿ ਐਸੋਸੀਏਸ਼ਨ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਿਹਤ ਮੰਤਰੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡਾਂ 'ਚ ਲੋਕਾਂ ਨੂੰ ਸਸਤਾ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾ ਰਹੀ ਹੈ, ਇਨ੍ਹਾਂ ਡਾਕਟਰਾਂ ਨੂੰ ਕਾਨੂੰਨੀ ਤੌਰ 'ਤੇ ਰਜਿਸਟਡ ਕਰਨ ਲਈ ਭਰੋਸੇ 'ਚ ਲੈ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਉਸ ਅਧੀਨ ਲੋੜਵੰਦ ਵਿਅਕਤੀਆਂ ਨੂੰ ਉਨ੍ਹਾਂ ਹਸਪਤਾਲਾਂ 'ਚ ਭੇਜਿਆ ਜਾਵੇ ਜਿਥੇ ਲੋੜਵੰਦ ਮਰੀਜ਼ਾਂ ਦਾ ਇਲਾਜ ਮੁਫ਼ਤ ਹੋ ਸਕੇ | ਡਾ. ਬਲਵਿੰਦਰ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰੇ ਢੰਗ ਨਾਲ ਲੋਕਾਂ ਦੀ ਸੇਵਾ ਕਰਨ | ਇਸ ਮੌਕੇ ਰਣਜੀਤ ਸਿੰਘ ਘਾਰੂ, ਡਾ. ਵੀਰ ਸਿੰਘ, ਬਲਕਰਨ ਸਿੰਘ ਬੁਰਜ, ਰਣਜੋਧ ਸਿੰਘ, ਦਰਸ਼ਨ ਲਾਲ, ਅੰਗਰੇਜ਼ ਸਿੰਘ, ਜਗਸੀਰ ਸਿੰਘ, ਵੀਰਪਾਲ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਚ. ਆਈ. ਵੀ./ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਨੇ ਮੈਂਬਰਾਂ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।