26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐਚ. ਆਈ. ਵੀ./ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 01-06-2026
ਜੈਤੋ, 31 ਮਈ (ਗੁਰਮੀਤਪਾਲ ਰੋੜੀਕਪੂਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੈਤੋ ਵਿਖੇ ਐਚ.ਆਈ.ਵੀ./ ਏਡਜ਼ ਸੰਬੰਧੀ ਜਾਗਰੂਕਤਾ ਸੈਸ਼ਨ ਲਗਾਇਆ ਗਿਆ | ਇਸ ਮੌਕੇ ਆਈ.ਸੀ.ਟੀ.ਸੀ. ਜੈਤੋ ਦੇ ਕੌਂਸਲਰ ਵਿਕਾਸ ਕੁਮਾਰ ਅਤੇ ਟੀ.ਬੀ. ਵਿਭਾਗ ਤੋਂ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸੈਸ਼ਨ ਦੌਰਾਨ ਵਿਕਾਸ ਕੁਮਾਰ ਨੇ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਆਈ.ਵੀ. ਕੀ ਹੈ, ਇਹ ਕਿਹੜੇ-ਕਿਹੜੇ ਕਾਰਨਾਂ ਕਰਕੇ ਫ਼ੈਲਦਾ ਹੈ ਅਤੇ ਇਸ ਤੋਂ ਬਚਾਅ ਲਈ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਉਨ੍ਹਾਂ ਸੈਕਸੂਅਲੀ ਟਾਂਸਮਿਟਡ ਇੰਫ਼ੈਕਸ਼ਨਜ਼ (ਐਸ. ਟੀ. ਆਈ.) ਅਤੇ ਚਮੜੀ ਨਾਲ ਸੰਬੰਧਿਤ ਰੋਗਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਦੇ ਨਾਲ ਹੀ ਟੀ.ਬੀ. ਬਿਮਾਰੀ ਦੇ ਲੱਛਣਾਂ, ਇਸ ਦੇ ਟੈਸਟਾਂ, ਇਲਾਜ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਦਵਾਈਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ |
ਪਿਛਲੀ ਖ਼ਬਰ ਡੀ. ਏ. ਵੀ. ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਮੈਡੀਕਲ ਪੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।