08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਲਜ ਦੇ ਈਕੋ ਕਲੱਬ ਵਲੋਂ ਫ਼ਾਈਕਸ ਦੇ ਬੂਟੇ ਲਗਾਏ

ਅਜੀਤ ਡੈਸਕ 02-06-2026
ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਰਹਿਨੁਮਾਈ ਹੇਠ ਕਾਲਜ ਦੇ ਈਕੋ ਕਲੱਬ ਵਲੋਂ ਵਾਤਾਵਰਨ ਸੰਭਾਲ ਅਤੇ ਕੈਂਪਸ ਦੀ ਸੁੰਦਰਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਹਰਿਆਵਲ ਮੁਹਿੰਮ ਚਲਾਈ ਗਈ | ਇਸ ਤਹਿਤ ਕਾਲਜ ਕੈਂਪਸ ਵਿਚ ਫ਼ਾਈਕਸ ਦੇ ਪੌਦੇ ਲਗਾਏ ਗਏ ਅਤੇ ਪੰਛੀਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਦਰੱਖਤਾਂ 'ਤੇ ਲੱਕੜ ਅਤੇ ਘਾਹ ਦੇ ਬਣੇ ਆਲ੍ਹਣੇ ਵੀ ਲਗਾਏ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪੰਛੀਆਂ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਫ਼ਾਈਕਸ ਦੇ ਪੌਦੇ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਕਰਦੇ ਹਨ, ਸਗੋਂ ਕੈਂਪਸ ਦੀ ਹਰਿਆਵਲ ਅਤੇ ਸੁੰਦਰਤਾ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਪੌਦਿਆਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ | ਈਕੋ ਕਲੱਬ ਦੇ ਨੋਡਲ ਅਫ਼ਸਰ ਅਨੀਤਾ ਬੇਦੀ, ਹਰਨੀਤ ਕੌਰ ਅਤੇ ਗਰੀਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦਰੱਖਤਾਂ 'ਤੇ ਲਗਾਏ ਗਏ ਆਲ੍ਹਣੇ ਪੰਛੀਆਂ ਲਈ ਸੁਰੱਖਿਅਤ ਆਵਾਸ ਮੁਹੱਈਆ ਕਰਵਾਉਣ ਵਿਚ ਮਦਦਗਾਰ ਸਾਬਤ ਹੋਣਗੇ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਦਾ ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ 'ਚ ਤੰਬਾਕੂ ਜਾਗਰੂਕਤਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।