08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਦਾ ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 02-06-2026
ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਦਿਆਂ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਰੱਖੇ ਗਏ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਮੌਕੇ ਸਕੂਲ ਦੇ ਹੋਣਹਾਰ ਅਤੇ ਹੁਸ਼ਿਆਰ ਬੱਚਿਆਂ ਨੂੰ ਆਪਣੇ ਮੁਬਾਰਕ ਹੱਥਾਂ ਨਾਲ ਸਨਮਾਨਿਤ ਕੀਤਾ | ਅੱਜ ਦੇ ਹੋਣਹਾਰ ਵਿਦਿਆਰਥੀ ਹੀ ਭਵਿੱਖ ਵਿਚ ਦੇਸ਼ ਅਤੇ ਸਮਾਜ ਦੀ ਅਗਵਾਈ ਕਰਨਗੇ | ਸਕੂਲ ਦੇ ਮੁੱਖ ਪ੍ਰਬੰਧਕ ਪਵਨ ਮਿੱਤਲ ਨੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪਿੰਡ ਗੁਰੂਸਰ ਵਿਖੇ ਇਕੋ ਰਾਤ 7 ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ ਅਗਲੀ ਖ਼ਬਰ ਕਾਲਜ ਦੇ ਈਕੋ ਕਲੱਬ ਵਲੋਂ ਫ਼ਾਈਕਸ ਦੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।