08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਰਕਾਰੀ ਸਕੂਲ ਝਬੇਲਵਾਲੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 02-06-2026
ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਸਮਾਰੋਹ ਦੌਰਾਨ ਸਕੂਲ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਸਮਾਰੋਹ ਦੀ ਸ਼ੁਰੂਆਤ ਦੌਰਾਨ ਮੰਚ ਦਾ ਸੰਚਾਲਨ ਅੰਗਰੇਜ਼ੀ ਲੈਕਚਰਾਰ ਰਾਜੀਵ ਕੁਮਾਰ ਅਤੇ ਸਾਇੰਸ ਮਿਸਟ੍ਰੈੱਸ ਪ੍ਰੀਤ ਕਮਲ ਨੇ ਕੀਤਾ | ਇਸ ਮੌਕੇ ਪ੍ਰਦੀਪ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ 'ਚ ਅੱਗੇ ਵਧਣ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਸ਼ਾਲੂ ਨੇ ਹਾਜ਼ਰ ਮਾਪਿਆਂ ਨਾਲ ਰੂਬੂਰੂ ਹੁੰਦੇ ਹੋਏ ਸਕੂਲ ਦੀਆਂ ਅਕਾਦਮਿਕ ਤੇ ਸਹਿ-ਅਕਾਦਮਿਕ ਗਤੀਵਿਧੀਆਂ 'ਤੇ ਪ੍ਰਾਪਤੀਆਂ ਦੀ ਰਿਪੋਰਟ ਸਾਂਝੀ ਕੀਤੀ | ਉਨ੍ਹਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਘਰ ਤੇ ਸਕੂਲ ਦੇ ਆਪਸੀ ਤਾਲਮੇਲ 'ਤੇ ਜ਼ੋਰ ਦਿੱਤਾ | ਪਿ੍ੰਸੀਪਲ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਪਤਵੰਤੇ ਸੱਜਣਾਂ ਤੇ ਮਾਪਿਆਂ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ 'ਚੋਂ ਅਕਾਦਮਿਕ ਖੇਤਰ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮੁੱਚੇ ਸਕੂਲ ਸਟਾਫ਼ ਨੇ ਆਪਸੀ ਸਹਿਯੋਗ ਅਤੇ ਤਨਦੇਹੀ ਨਾਲ ਇਸ ਸਮਾਰੋਹ ਨੂੰ ਸਫ਼ਲ ਬਣਾਉਣ 'ਚ ਅਹਿਮ ਯੋਗਦਾਨ ਪਾਇਆ |
ਪਿਛਲੀ ਖ਼ਬਰ ਨਿਰੰਜਣ ਸਿੰਘ ਰੱਖਰਾ ਦੂਜੀ ਵਾਰ ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਨੇ ਮਹਾਰਾਜ ਆਰੂਟ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।