ਕੋਟਕਪੂਰਾ, 4 ਜੂਨ (ਮੋਹਰ ਸਿੰਘ ਗਿੱਲ)-ਐਸ.ਆਈ ਨਿਸ਼ਾ ਰਾਣੀ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਫੋਕਲ ਪੁਆਇੰਟ, ਫ਼ਰੀਦਕੋਟ ਰੋਡ ਕੋਟਕਪੂਰਾ ਨੇੜੇ ਫਲਾਈਓਵਰ ਦੇ ਹੇਠ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਪਹਿਨੀ ਹੋਈ ਕਾਲੇ ਰੰਗ ਦੀ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਹੇਠ ਸੁੱਟ ਦਿੱਤਾ | ਆਪ ਤੇਜ ਕਦਮੀ ਖਿਸਕਣ ਲੱਗਾ | ਇਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਇਸ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਚੰਦਰ ਸ਼ੇਖ਼ਰ ਵਾਸੀ ਕੋਟਕਪੂਰਾ ਵਜੋਂ ਕਰਵਾਈ | ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
ਅਜੀਤ ਡੈਸਕ
05-06-2026