ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਦਿੱਤੇ ਗਏ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅਮਰੀਕੀ ਰਾਸ਼ਟਰਪਤੀ ਦੇ ਡੋਨਾਲਡ ਟਰੰਪ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕੀਤਾ ਗਿਆ | ਜਿੱਥੇ ਅਮਰੀਕਾ ਤੇ ਭਾਰਤ ਵਿਚਕਾਰ ਹੋ ਰਹੀ ਟਰੇਡ ਡੀਲ ਨੂੰ ਲੈ ਕੇ ਕਿਸਾਨਾਂ ਵਲੋਂ ਵਿਰੋਧ ਜਤਾਇਆ ਜਾ ਰਿਹਾ ਸੀ | ਅੱਜ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਮਿੰਨੀ ਸਕੱਤਰੇਤ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫ਼ੂਕਿਆ ਗਿਆ ਤੇ ਭਾਰਤ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਇਕ ਮੰਗ ਪੱਤਰ ਐਸ.ਡੀ.ਐਮ ਫ਼ਰੀਦਕੋਟ ਨੂੰ ਸੌਂਪਿਆ ਗਿਆ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਮਰੀਕਾ ਦਾ ਇਕ ਵਫਦ ਇਸ ਵਕਤ ਭਾਰਤ ਪੁੱਜਾ ਹੋਇਆ ਹੈ ਜੋ ਭਾਰਤ ਅਤੇ ਅਮਰੀਕਾ ਦੇ ਵਿਚਕਾਰ ਹੋਈ ਟਰੇਡ ਡੀਲ ਨੂੰ ਲਾਗੂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਹਿਲਾਂ ਵੀ ਇਸ ਵਪਾਰਕ ਡੀਲ ਦਾ ਵਿਰੋਧ ਕਰ ਰਹੀਆਂ ਸਨ ਅਤੇ ਅੱਗੇ ਵੀ ਇਸ ਡੀਲ ਨੂੰ ਲਾਗੂ ਨਾ ਹੋਣ ਦੇਣ ਲਈ ਆਪਣਾ ਵਿਰੋਧ ਜਾਰੀ ਰੱਖਣਗੇ |
ਕਿਸਾਨ ਜਥੇਬੰਦੀਆਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫ਼ੂਕਿਆ
ਅਜੀਤ ਡੈਸਕ
05-06-2026